22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਿਸਾਨ ਆਗੂ ਬਾਲ ਅੰਗਦ ਅਤੇ ਡਾ.ਨਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਿਸਾਨੀ ਮੁੱਦਿਆਂ ’ਤੇ ਹੋਈ ਵਿਚਾਰ-ਚਰਚਾ

ਗੋਲੂ ਕਾ ਮੋੜ, 20 ਅਗਸਤ ( ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਆਗੂ ਬਾਲ ਅੰਗਦ ਅਤੇ ਐੱਸ. ਐੱਮ.

ਅਜੀਤ ਡੈਸਕ 21-08-2026
ਗੋਲੂ ਕਾ ਮੋੜ, 20 ਅਗਸਤ ( ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਆਗੂ ਬਾਲ ਅੰਗਦ ਅਤੇ ਐੱਸ.ਐੱਮ.ਡੀ ਸਕੂਲ ਦੇ ਚੇਅਰਮੈਨ ਡਾ.ਨਰਿੰਦਰ ਸਿੰਘ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਹੋਈ। ਡਾ.ਨਰਿੰਦਰ ਸਿੰਘ ਵਲੋਂ ਪੰਜਾਬ ਦੇ ਅਹਿਮ ਮੁੱਦੇ ਨਸ਼ਿਆਂ ਦੀ ਸਮੱਸਿਆ ਕਾਰਨ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰਾ ਬਣਿਆ ਹੋਇਆ ਹੈ, ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋ ਅੰਗਦ ਦੇ ਜਨਮ ਦਿਨ ’ਤੇ ਅੰਗਦ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮਾਹੌਲ ਖ਼ੁਸ਼ਗਵਾਰ ਰਿਹਾ ਅਤੇ ਮੁੱਖ ਮੰਤਰੀ ਵਲੋ ਅੰਗਦ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤਿਆਂ। ਮੁੱਖ ਮੰਤਰੀ ਨਿਵਾਸ ਵਿਖੇ ਹੋਈ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਅੰਗਦ ਦੇ ਜਨਮਦਿਨ ਦੀ ਖ਼ੁਸ਼ੀ ਅਤੇ ਪੰਜਾਬ ਦੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਗੱਲਬਾਤ ਨੇ ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।
ਪਿਛਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਤਹਿ... ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਮਹੀਨਾਵਾਰ ਮੀਟਿੰਗ ’ਚ ਕਿਸਾਨੀ ਮਸਲੇ ਵਿਚਾਰੇ 1 ਸਤੰਬਰ ਨੂੰ ਚੰਡੀਗੜ੍ਹ ਅਣਮਿੱਥੇ ਸਮੇਂ ਲਈ ਲਗਾਏ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।