21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਿਲਾਈ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਅਤੇ ਕਿੱਟਾਂ ਅੱਜ ਦੇ ਸਮੇਂ ’ਚ ਲੜਕੀਆਂ ਨੂੰ ਹੱਥੀਂ ਹੁਨਰ ਸਿਖਾਉਣਾ ਲਾਜ਼ਮੀ-ਗੁਰਪ੍ਰੀਤ ਸਿੰਘ ਸੇਖੋਂ

ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਸੋਸਵਾ ਚੰਡੀਗੜ੍ਹ (ਐਨ) ਅਤੇ ਦਸਮੇਸ਼ ਯੂਥ ਕਲੱਬ ਦੇ ਸਹਿਯੋਗ ਨਾਲ ਮੱਖੂ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਅਤੇ ਬਿਊਟੀ ਪਾਰਲਰ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਕਿੱਟਾਂ ਵੰਡਣ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 21-08-2026
ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਸੋਸਵਾ ਚੰਡੀਗੜ੍ਹ (ਐਨ) ਅਤੇ ਦਸਮੇਸ਼ ਯੂਥ ਕਲੱਬ ਦੇ ਸਹਿਯੋਗ ਨਾਲ ਮੱਖੂ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਅਤੇ ਬਿਊਟੀ ਪਾਰਲਰ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਕਿੱਟਾਂ ਵੰਡਣ ਲਈ ਇਕ ਸਾਦਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਲੱਬ ਦੇ ਪ੍ਰਧਾਨ ਹਰਦਵਿੰਦਰ ਸਿੰਘ ਫੇਮੀ ਵਾਲਾ, ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਮਣੀ ਗਿੱਲ ਚੱਕੀਆਂ ਅਤੇ ਹੋਰ ਪਤਵੰਤਿਆਂ ਵਲੋਂ ਗੁਰਪ੍ਰੀਤ ਸਿੰਘ ਸੇਖੋਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਮੌਕੇ 25 ਲੜਕੀਆਂ ਦਾ ਬੈਚ ਕੋਰਸ ਮੁਕੰਮਲ ਹੋਣ ’ਤੇ ਉਨ੍ਹਾਂ ਨੂੰ ਸਿਲਾਈ ਮਸ਼ੀਨਾਂ ਅਤੇ ਪਾਰਲਰ ਕਿੱਟਾਂ ਵੰਡੀਆਂ ਗਈਆਂ। ਇਹ ਵੰਡ ਦੀ ਰਸਮ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਨਿਭਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਲੜਕੀਆਂ ਨੂੰ ਹੱਥੀਂ ਹੁਨਰ ਸਿਖਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਅੱਗੇ ਜਾ ਕੇ ਆਪਣੇ ਪੈਰਾਂ ਸਿਰ ਖੜ੍ਹ ਕੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ। ਉਨ੍ਹਾਂ ਆਪਣੇ ਕੋਲੋਂ ਸਿਲਾਈ ਸੈਂਟਰ ਨੂੰ 21 ਹਜ਼ਾਰ ਰੁਪਏ ਦਿੱਤੇ ਅਤੇ ਅੱਗੇ ਹੋਰ ਵੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਹਰਦਵਿੰਦਰ ਸਿੰਘ ਨੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਲੋਕਾਂ ਦੀਆਂ ਸਿਹਤ ਸੁਵਿਧਾਵਾਂ ਨੂੰ ਦੇਖਦੇ ਨਵੀਆਂ ਸੇਵਾਵਾਂ ਸ਼ੁਰੂ ਆਯੁਸ਼ਮਾਨ ਕਾਰਡਧਾਰਕਾਂ ਨੂੰ ਅਮ... ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਹਲਵਾਈਆਂ ਦੇ ਸੈਂਪਲ ਭਰਵਾਉਣ ਦੀ ਮੁਹਿੰਮ ਦੋਧੀਆਂ ਵੱਲ ਸੇਧਿਤ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।