ਹਰਪਾਲ ਸਿੰਘ ਭੁੱਲਰ ਦੀ ਦੂਸਰੀ ਬਰਸੀ ਮਨਾਈ
ਫ਼ਿਰੋਜ਼ਪੁਰ, 20 ਅਗਸਤ (ਸੁਖਵਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਸਰਪ੍ਰਸਤ ਸਵਰਗਵਾਸੀ ਹਰਪਾਲ ਸਿੰਘ ਭੁੱਲਰ ਜੀ ਦੀ ਦੂਸਰੀ ਬਰਸੀ ਭਾਈ ਮਰਦਾਨਾ ਜੀ ਯਾਦਗਾਰੀ ਹਾਲ ਵਿਖੇ ਮਨਾਈ ਗਈ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸਵਰਗੀ ਹਰਪਾਲ ਸਿੰਘ ਭੁੱਲਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਭ
ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਵਲੋਂ ਸ਼ਰਧਾਂਜਲੀ ਦੇਣ ਆਇਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
21-08-2026
ਫ਼ਿਰੋਜ਼ਪੁਰ, 20 ਅਗਸਤ (ਸੁਖਵਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਸਰਪ੍ਰਸਤ ਸਵਰਗਵਾਸੀ ਹਰਪਾਲ ਸਿੰਘ ਭੁੱਲਰ ਜੀ ਦੀ ਦੂਸਰੀ ਬਰਸੀ ਭਾਈ ਮਰਦਾਨਾ ਜੀ ਯਾਦਗਾਰੀ ਹਾਲ ਵਿਖੇ ਮਨਾਈ ਗਈ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸਵਰਗੀ ਹਰਪਾਲ ਸਿੰਘ ਭੁੱਲਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਸੰਤ ਮਹਾਂਪੁਰਸ਼ਾਂ, ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਸੰਤ ਬਾਬਾ ਬੋਹੜ ਸਿੰਘ ਤੂਤਾਂ ਵਾਲੇ ਨੇ ਪਹੁੰਚ ਕੇ ਅਰਦਾਸ ਵਿਚ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਭਾਈ ਸੰਦੀਪ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਜਥੇ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸੁਖਪਾਲ ਸਿੰਘ ਨੰਨੂ, ਕਰਨੈਲ ਸਿੰਘ ਭਾਵੜਾ, ਗੁਰਦਿਆਲ ਸਿੰਘ ਵਿਰਕ, ਭਗਵਾਨ ਸਿੰਘ ਦੜਿਆਲਾ, ਚੌਧਰੀ ਸਤਪਾਲ ਸਿੰਘ, ਸਾਬਕਾ ਐਮ.ਸੀ. ਰਿੰਕੂ ਗਰੋਵਰ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਨਗਰ ਕੌਂਸਲ ਪ੍ਰਧਾਨ, ਕਮੇਟੀ ਮੀਤ ਪ੍ਰਧਾਨ ਬੋਹੜ ਸਿੰਘ ਬੀਕਾਨੇਰੀਆ, ਰਿਸ਼ੀ ਸ਼ਰਮਾ ਐਮ.ਸੀ., ਸਤਨਾਮ ਸਿੰਘ ਐਮ.ਸੀ., ਇਸ ਚਾਨਣਾ ਐਮ.ਸੀ., ਨਸੀਬ ਸਿੰਘ ਸੰਧੂ, ਬਲਜਿੰਦਰ ਸਿੰਘ ਬੱਬੂ, ਆਰੀਅਨ ਭੱਟ, ਸੈਲੀ ਵਾਲਾ ਕੇਵਲ ਕ੍ਰਿਸ਼ਨ ਹਾਂਡਾ, ਹਰਜੀਤ ਸਿੰਘ ਧਾਲੀਵਾਲ, ਨਿਰਮਲ ਸਿੰਘ, ਹਰਦੀਪ ਸਿੰਘ ਸਰਪੰਚ ਰੱਜੀਵਾਲਾ, ਦ ਰਸ਼ਨ ਲਾਲ ਹੀਰਾ, ਪਰਮਜੀਤ ਸਿੰਘ ਔਲਖ, ਇੰਦਰ ਪਾਲ ਪ੍ਰਿੰਸ, ਗੁਰਮੀਤ ਸਿੰਘ ਔਲਖ, ਮੋਹਨ ਸਿੰਘ, ਬਲਵੀਰ ਸਿੰਘ ਰਾਮੂਵਾਲੀਆ ਮੋਗਾ, ਤਜਿੰਦਰ ਸਿੰਘ ਬਿੱਟੂ, ਗੁਰਮੇਲ ਸਿੰਘ ਗੁਰੂ ਰਾਮਦਾਸ ਨਗਰ, ਪ੍ਰਿੰਸੀਪਲ ਜਸਵਿੰਦਰ ਸਿੰਘ ਸੰਧੂ ਅਤੇ ਪਰਮਜੀਤ ਸਿੰਘ ਜੋਸਨ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਵਿਚ ਪਹੁੰਚੀਆਂ ਸੰਗਤਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਭੁੱਲਰ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਵਰਗਵਾਸੀ ਹਰਪਾਲ ਸਿੰਘ ਭੁੱਲਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੇ ਅੰਤ ਵਿਚ ਭੁੱਲਰ ਪਰਿਵਾਰ ਅਤੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।