23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੀ ਮੀਟਿੰਗ

ਮੁੱਦਕੀ, 22 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੀ ਮੀਟਿੰਗ ਪ੍ਰਧਾਨ ਪਵਿੱਤਰ ਸਿੰਘ ਭੈਲ ਦੀ ਅਗਵਾਈ ਹੇਠ ਸਟੇਡੀਅਮ ਵਿਖੇ ਹੋਈ, ਜਿਸ ਵਿਚ ਸਮੂਹ ਕਲੱਬ ਮੈਂਬਰਾਂ ਵਲੋਂ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮੂਹ ਕਲੱਬ ਮੈਂਬਰਾਂ ਨੇ ਨਗਰ ਨਿਵਾਸੀਆਂ ’ਤੇ ਐਨ.

ਅਜੀਤ ਡੈਸਕ 23-08-2026
ਮੁੱਦਕੀ, 22 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੀ ਮੀਟਿੰਗ ਪ੍ਰਧਾਨ ਪਵਿੱਤਰ ਸਿੰਘ ਭੈਲ ਦੀ ਅਗਵਾਈ ਹੇਠ ਸਟੇਡੀਅਮ ਵਿਖੇ ਹੋਈ, ਜਿਸ ਵਿਚ ਸਮੂਹ ਕਲੱਬ ਮੈਂਬਰਾਂ ਵਲੋਂ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮੂਹ ਕਲੱਬ ਮੈਂਬਰਾਂ ਨੇ ਨਗਰ ਨਿਵਾਸੀਆਂ ’ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਬਾਬਾ ਦੈੜ ਪੀਰ ਦੀ ਯਾਦ ’ਚ 6-7 ਸਤੰਬਰ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ 65 ਕਿੱਲੋ ਟੀਮ ਨੂੰ 9100 ਰੁਪਏ ਦਾ ਪਹਿਲਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਸਟੇਡੀਅਮ ਅੰਦਰ ਹੋਣ ਵਾਲੀ ਰਿਪੇਅਰ ਬਾਰੇ ਵਿਚਾਰ ਕੀਤੀ ਗਈ। ਕਲੱਬ ਮੈਂਬਰਾਂ ਨੇ ਕਿਹਾ ਕਿ ਸੰਤ ਅਮਰਜੀਤ ਸਿੰਘ ਸਟੇਡੀਅਮ ਨੂੰ ਸੁੰਦਰ ਬਣਾ ਕੇ ਇਕ ਨਵੀਂ ਦਿੱਖ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਪ੍ਰਧਾਨ ਗੁਰਜੰਟ ਸਿੰਘ ਬਰਾੜ, ਗੁਰਤੇਜ ਸਿੰਘ ਘਾਲੀ, ਸੁਖਮੰਦਰ ਸਿੰਘ ਖੋਸਾ, ਜੋਗਿੰਦਰ ਸਿੰਘ ਸੰਧਾ, ਸੁਖਮੰਦਰ ਸਿੰਘ, ਪਰਮਜੀਤ ਸਿੰਘ ਸਰਾਂ, ਮਾਸਟਰ ਛਿੰਦਰ ਸਿੰਘ, ਗੁਰਮੇਲ ਸਿੰਘ, ਭਾਰਤ ਭੂਸ਼ਨ, ਗੁਰਬੀਰ ਸਿੰਘ ਗੋਰਾ, ਪ੍ਰਦੀਪ ਸਿੰਘ, ਗੁਰਭਿੰਦਰ ਸਿੰਘ ਭੁੱਲਰ, ਲਖਵੀਰ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ ਸਰਬਾ, ਗੁਰਚਰਨ ਗਿੱਲ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤ, ਜਲੰਧਰ ਮਾਸਟਰ ਗੁਰਨਾਮ ਸਿੰਘ ਦੀ ਹੋਈ ਤਰੱਕੀ, ਬਣੇ ਪੰਜਾਬੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਨਿਧਾ... ਅਗਲੀ ਖ਼ਬਰ ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਜੀਵਨ ਮੱਲ ਸਕੂਲ ਜ਼ੀਰਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।