23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਨੂੰ ਆਸ ਹੈ ਨਵੇਂ ਚੁਣੇ ਗਏ ਅਹੁਦੇਦਾਰ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰਨਗੇ-ਹੀਰੋ

ਜ਼ੀਰਾ, 22 ਅਗਸਤ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਮਨਦੀਪ ਸਿੰਘ ਅਲੀਪੁਰ ਜਨਰਲ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 23-08-2026
ਜ਼ੀਰਾ, 22 ਅਗਸਤ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਵਿਚ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਮਨਦੀਪ ਸਿੰਘ ਅਲੀਪੁਰ ਜਨਰਲ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਇਹਨਾਂ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਫੂਡ ਸਪਲਾਈ ਵਿਭਾਗ ਫਿਰੋਜਪੁਰ ਵਲੋਂ ਜ਼ੀਰਾ ਸ਼ਹਿਰ ਦੀਆਂ ਦੋ ਪ੍ਰਮੁੱਖ ਮਠਿਆਈ ਦੀਆਂ ਦੁਕਾਨਾਂ ਤੋਂ ਮਠਿਆਈਆਂ ਅਤੇ ਘਿਓ ਦੇ ਸੈਂਪਲ ਭਰ ਕੇ ਜਾਂਚ ਲਈ ਲੈਬੋਰਟਰੀ ਨੂੰ ਭੇਜੇ ਗਏ ਹਨ। ਉਨ੍ਹਾਂ ਦੇ ਨਤੀਜੇ ਆਉਣ ਦੀ ਉਡੀਕ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸੇ ਦੁਕਾਨ ਦੇ ਸੈਂਪਲ ਫ਼ੇਲ੍ਹ ਆਏ ਤਾਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਰੇਸ਼ਮ ਸਿੰਘ ਭੁੱਲਰ ਪ੍ਰੈਸ ਸਕੱਤਰ ਪੀ.ਡੀ.ਐਫ.ਏ.ਪੰਜਾਬ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮਿਲਾਵਟਖੋਰੀ ਵਿਰੁੱਧ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਪਣੇ ਵਲੋਂ ਯੂਨੀਅਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਤਹਿਸੀਲ ਜ਼ੀਰਾ ਦੀਆਂ ਸਮੁੱਚੀਆਂ ਇਕਾਈਆਂ ਨੂੰ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਗਾਏ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਵਿਚ ਸ਼ਾਮਿਲ ਹੋਣ ਦੀਆਂ ਤਿਆਰੀਆਂ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਰਣਬੀਰ ਸਿੰਘ ਕਰਮੂਵਾਲਾ, ਰੂਪ ਸਿੰਘ ਸ਼ਹਿਰੀ ਪ੍ਰਧਾਨ ਜ਼ੀਰਾ,ਗੁਰਚਰਨ ਸਿੰਘ ਬੋਤੀਆਂ ਵਾਲਾ,ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮੱਖੂ,ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ,ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ,ਹਰਪ੍ਰੀਤ ਸਿੰਘ ਲੌਂਗੋਦੇਵਾ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਗੁਰਚਰਨ ਸਿੰਘ ਬਾਜਵਾ,ਗੁ ਰਚਰਨ ਸਿੰਘ ਬਾਬਾ,ਸ਼ਾਂਤੀ ਸਰੂਪ ਸ਼ਾਹਵਾਲਾ,ਮੋਹਨ ਸਿੰਘ ਨੰਬਰਦਾਰ ਫੇਰੋਕੇ, ਜਰਨੈਲ ਸਿੰਘ ਫੇਰੋਕੇ,ਭਜਨ ਸਿੰਘ ਫੇਰੋਕੇ ਤੋਂ ਇਲਾਵਾ ਰੇਸ਼ਮ ਸਿੰਘ ਭੁੱਲਰ ਪ੍ਰੈਸ ਸਕੱਤਰ ਪੀ.ਡੀ.ਐਫ.ਏ.ਪੰਜਾਬ, ਸੁਖਪਾਲ ਸਿੰਘ ਜਿਲਾ ਪ੍ਰਧਾਨ ਫਿਰੋਜ਼ਪੁਰ ਪੀ.ਡੀ.ਐਫ.ਏ.ਵੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ।
ਪਿਛਲੀ ਖ਼ਬਰ ਚੌਥੀ ਸ਼ਾਦੀ ਰਾਮ ਨੰਦ ਲਾਲ ਮੈਮੋਰੀਅਲ ਡਿਕਲੇਮੇਸ਼ਨ ਪ੍ਰਤੀਯੋਗਤਾ ਅਗਲੀ ਖ਼ਬਰ ਨਾਨਕਸਰ ਰੇਲਵੇ ਸਟੇਸ਼ਨ ’ਤੇ 25 ਤੋਂ 29 ਅਗਸਤ ਤੱਕ ਕਈ ਟਰੇਨਾਂ ਦਾ ਅਸਥਾਈ ਠਹਿਰਾਅ ਬਰਸੀ ਸਮਾਗਮ ਮੌਕੇ ਰੇਲ ਯਾਤਰੀਆਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।