ਮਲਟੀਪਰਪਜ਼ ਹੈੱਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਦੀ ਬੈਠਕ
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਆਗੂਆਂ ਦੀ ਅਹਿਮ ਬੈਠਕ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਸੂਬਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਦੀ ਅਗਵਾਈ ਵਿਚ ਹੋਈ। ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਫ਼ਰੰਟ ਦੇ ਸੱਦੇ ’ਤੇ ਸਮੁੱਚੇ ਸਿਹਤ ਵਿਭਾਗ ਦੇ ਕਰਮਚਾਰੀ ਵੀ ਸਮੂਹਿਕ ਛੁੱਟੀ ਲੈਣਗੇ ਅਤੇ ਸਾਰੇ ਦਫ਼ਤਰਾਂ ਵਿਚ ਕਰਮਚਾਰੀਆਂ ਵਲੋਂ ਮੁਕੰਮਲ ਹੜਤਾਲ ਹੋਵੇਗੀ।
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਆਗੂਆਂ ਦੀ ਅਹਿਮ ਬੈਠਕ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਸੂਬਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਦੀ ਅਗਵਾਈ ਵਿਚ ਹੋਈ। ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਫ਼ਰੰਟ ਦੇ ਸੱਦੇ ’ਤੇ ਸਮੁੱਚੇ ਸਿਹਤ ਵਿਭਾਗ ਦੇ ਕਰਮਚਾਰੀ ਵੀ ਸਮੂਹਿਕ ਛੁੱਟੀ ਲੈਣਗੇ ਅਤੇ ਸਾਰੇ ਦਫ਼ਤਰਾਂ ਵਿਚ ਕਰਮਚਾਰੀਆਂ ਵਲੋਂ ਮੁਕੰਮਲ ਹੜਤਾਲ ਹੋਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਹੜਤਾਲ ਦੀ ਹਮਾਇਤ ਕਰਦੀ ਹੋਈ ਸ਼ਾਮਿਲ ਹੋਵੇਗੀ ਅਤੇ ਫ਼ੀਲਡ ਦਾ ਕੰਮਕਾਜ ਬੰਦ ਰਹੇਗਾ। ਇਸ ਮੌਕੇ ਸੂਬਾ ਕਨਵੀਨਰ ਮਨਜੀਤ ਕੌਰ ਬਾਜਵਾ ਗੁਰਦਾਸਪੁਰ, ਸੂਬਾ ਕਨਵੀਨਰ ਹਰਵਿੰਦਰ ਸਿੰਘ ਛੀਨਾ ਮੋਹਾਲੀ, ਗੁਰਦੇਵ ਸਿੰਘ ਢਿੱਲੋਂ ਅੰਮ੍ਰਿਤਸਰ, ਅਵਤਾਰ ਸਿੰਘ ਗੰਢੂਆ, ਨਰਿੰਦਰ ਸ਼ਰਮਾ ਫ਼ਿਰੋਜ਼ਪੁਰ, ਸੁਖਜੀਤ ਸੇਖੋਂ ਮੁਕਤਸਰ ਸਾਹਿਬ, ਰਣਦੀਪ ਸਿੰਘ ਫਤਹਿਗੜ ਸਾਹਿਬ, ਜਸਵਿੰਦਰ ਸਿੰਘ ਪੰਧੇਰ ਲੁਧਿਆਣਾ, ਸਵਰਨ ਸਿੰਘ ਹਠੂਰ, ਹਰਜਿੰਦਰ ਸਿੰਘ ਬਰਨਾਲਾ, ਜਗਤਾਰ ਸਿੰਘ ਪਟਿਆਲਾ, ਹਰਜੀਤ ਸਿੰਘ ਪੋਹਵਿੰਡ ਤਰਨਤਾਰਨ, ਬਲਜਿੰਦਰ ਸਿੰਘ ਬਰਨਾਲਾ, ਨਿਗਾਹੀ ਰਾਮ ਮਲੇਰਕੋਟਲਾ, ਸੁਖਵਿੰਦਰ ਸਿੰਘ ਬਾਲੇਵਾਲ, ਦਲਜੀਤ ਸਿੰਘ ਢਿੱਲੋਂ, ਮਲਕੀਤ ਸਿੰਘ ਮਾਨਸਾ, ਰਘਵੀਰ ਸਿੰਘ ਮੁਹਾਲੀ, ਬਲਜੀਤ ਸਿੰਘ ਕਪੂਰਥਲਾ ਅਤੇ ਸੂਬਾ ਪੈ੍ੱਸ ਸਕੱਤਰ ਰਾਵਿੰਦਰ ਸ਼ਰਮਾ ਫ਼ਾਜ਼ਿਲਕਾ ਆਦਿ ਹਾਜ਼ਰ ਸਨ।