26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

7 ਸਤੰਬਰ ਤੋਂ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 7 ਸਤੰਬਰ ਤੋਂ ਹੋਵੇਗੀ। ਇਸ ਤਹਿਤ ਪਹਿਲੇ ਪੜਾਅ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ 21 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ।

ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸ਼ੁਰੂਆਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 7 ਸਤੰਬਰ ਤੋਂ ਹੋਵੇਗੀ। ਇਸ ਤਹਿਤ ਪਹਿਲੇ ਪੜਾਅ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ 21 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਖੇਡਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ ਵੱਖ-ਵੱਖ ਪੜਾਵਾਂ ਵਿਚ ਕਰਵਾਏ ਜਾਣਗੇ। 7 ਤੋਂ 9 ਸਤੰਬਰ ਤੱਕ ਬਲਾਕ ਫ਼ਿਰੋਜ਼ਪੁਰ ਅਤੇ ਬਲਾਕ ਮਮਦੋਟ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 10 ਤੋਂ 12 ਸਤੰਬਰ ਤੱਕ ਬਲਾਕ ਗੁਰੂਹਰਸਹਾਏ ਅਤੇ ਬਲਾਕ ਜ਼ੀਰਾ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ, ਜਦਕਿ 14 ਤੋਂ 16 ਸਤੰਬਰ ਤੱਕ ਬਲਾਕ ਘੱਲ ਖ਼ੁਰਦ ਅਤੇ ਬਲਾਕ ਮੱਖੂ ਦੇ ਖੇਡ ਮੁਕਾਬਲੇ ਹੋਣਗੇ। ਇਸ ਤੋਂ ਬਾਅਦ 21 ਤੋਂ 26 ਸਤੰਬਰ 2026 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਸਬੰਧਿਤ ਟਾਰਚ 30 ਅਗਸਤ ਨੂੰ ਜ਼ਿਲ੍ਹਾ ਤਰਨਤਾਰਨ ਤੋਂ ਫ਼ਿਰੋਜ਼ਪੁਰ ਪਹੁੰਚੇਗੀ। ਫ਼ਿਰੋਜ਼ਪੁਰ ਪਹੁੰਚਣ ’ਤੇ ਟਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ 31 ਅਗਸਤ ਨੂੰ ਇਸ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਖੇਡ ਮੈਦਾਨਾਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਹਿਮ ਮੰਚ ਪ੍ਰਦਾਨ ਕਰਦੀਆਂ ਹਨ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਫ਼ਿਰੋਜ਼ਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਦਕੀ ਦੀ ਧਰਤੇ ’ਤੇ ਕਬੱਡੀ ਓਪਨ ’ਤੇ 65 ਕਿੱਲ ਭਾਰ ਵਰਗ ਦੇ ਮੁਕਾਬਲੇ 7 ਸਤੰਬਰ ਨੂੰ ਅਗਲੀ ਖ਼ਬਰ ਮਲਟੀਪਰਪਜ਼ ਹੈੱਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਦੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।