26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਿਮਰਤ ਸਿੰਘ ਭੁੱਚੋ ਕਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ

ਮੁੱਦਕੀ, 25 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਸਮੇਂ-ਸਮੇਂ ’ਤੇ ਹਲਕਾ ਅਤੇ ਸਰਕਲ ਪੱਧਰ ’ਤੇ ਸਰਕਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਪਾਰਟੀ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਂਦੇ ਆ ਰਹੇ ਅਤੇ ਪਿੰਡਾਂ ’ਚ ਵਿਸ਼ੇਸ਼ ਥਾਂ ਰੱਖਣ ਵਾਲੇ ਸਿਰਕੱਢ ਯੂਥ ਅਕਾਲੀ ਆਗੂ ਨਿਮਰਤ ਸਿੰਘ ਭੁੱਚੋ ਕਾ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 26-08-2026
ਮੁੱਦਕੀ, 25 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਸਮੇਂ-ਸਮੇਂ ’ਤੇ ਹਲਕਾ ਅਤੇ ਸਰਕਲ ਪੱਧਰ ’ਤੇ ਸਰਕਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਪਾਰਟੀ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਂਦੇ ਆ ਰਹੇ ਅਤੇ ਪਿੰਡਾਂ ’ਚ ਵਿਸ਼ੇਸ਼ ਥਾਂ ਰੱਖਣ ਵਾਲੇ ਸਿਰਕੱਢ ਯੂਥ ਅਕਾਲੀ ਆਗੂ ਨਿਮਰਤ ਸਿੰਘ ਭੁੱਚੋ ਕਾ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਨਿਮਰਤ ਸਿੰਘ ਭੁੱਚੋ ਕਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ.ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਆਦਿ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਬਿਹਤਰੀ ਅਤੇ ਆਗਾਮੀ ਚੋਣਾਂ ’ਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਉਹ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਅਤੇ ਧੱਕਾ ਕੀਤਾ ਹੈ। ਨਿਮਰਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਹਾਲਾਤ ਜਿਹੋ ਜਿਹੇ ਵੀ ਰਹੇ ਹੋਣ, ਉਹ ਹਮੇਸ਼ਾ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੇ ਹਨ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਤਿਆਰੀਆਂ ਜਾਰੀ ਜਗਜੀਤ ਸਿੰਘ ਕਾਦਾ ਬੋੜਾ ਨੂੰ ਬਣਾਇਆ ਜ਼ਿਲ੍ਹਾ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਗੱਟੀ ਰਾਜੋ ਕੇ ’ਚ ਕਾਨੂੰਨੀ ਜਾਗਰੂਕਤਾ ਲਈ ਲੀਗਲ ਏਡ ਕਲੀਨਿਕ ਖੋਲ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।