26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਤਿਆਰੀਆਂ ਜਾਰੀ ਜਗਜੀਤ ਸਿੰਘ ਕਾਦਾ ਬੋੜਾ ਨੂੰ ਬਣਾਇਆ ਜ਼ਿਲ੍ਹਾ ਪੈ੍ੱਸ ਸਕੱਤਰ

ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ।

ਅਜੀਤ ਡੈਸਕ 26-08-2026
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਜਿਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਇਸ ਮੋਰਚੇ ਦੀਆਂ ਤਿਆਰੀਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂ ਜਗਜੀਤ ਸਿੰਘ ਕਾਦਾਬੋੜਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪੈ੍ੱਸ ਸਕੱਤਰ ਨਿਯੁਕਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕਰਜ਼ੇ, ਵੱਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਸਰਕਾਰਾਂ ਵਲੋਂ ਵਾਰ-ਵਾਰ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਇਸ ਮੌਕੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਝੋਕ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਵਿਕਰਮ ਬਾਰੇ ਕੇ, ਬਖਸ਼ੀਸ ਨੰਬਰਦਾਰ, ਗੁਰਸੇਵਕ ਸਿੰਘ ਸੁਰਸਿੰਘ, ਜਸਵੀਰ ਸਿੰਘ ਮੱਲਵਾਲ, ਗੁਰਮੁੱਖ ਸਿੰਘ ਯਾਰੇਸ਼ਾਹ, ਗੁਰਬਖ਼ਸ਼ ਸਿੰਘ ਬਾਜ਼ੀਦਪੁਰ, ਸੁਖਦੇਵ ਸਿੰਘ ਮੱਲਵਾਲ, ਨਛੱਤਰ ਸਿੰਘ ਧੱਲੇਕੇ, ਹਰਪ੍ਰੀਤ ਸਿੰਘ ਯਾਰੇਸ਼ਾਹ, ਕੁਲਵੰਤ ਸਿੰਘ ਕਾਦਾਬੋੜਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਦੇ 8ਵੇਂ ਦਿਨ ਬਠਿੰਡਾ ਦੇ 1100 ਨੌਜਵਾਨਾਂ ਨੇ ਦਿਖਾਇਆ ਜੋਸ਼ 500 ਉਮੀਦਵਾਰਾਂ ਦੇ ਹੋਏ ਮੈਡੀਕਲ ਟੈਸ... ਅਗਲੀ ਖ਼ਬਰ ਨਿਮਰਤ ਸਿੰਘ ਭੁੱਚੋ ਕਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।