26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੀ.ਆਈ.ਐੱਸ.ਸੀ.ਈ. ਰਿਜਨਲ ਕਰਾਟੇ ਚੈਂਪੀਅਨਸ਼ਿਪ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰੂਹਰਸਹਾਏ, 25 ਅਗਸਤ (ਕਪਿਲ ਕੰਧਾਰੀ)-ਇੰਡੀਅਨ ਹੈਰੀਟੇਜ ਸਕੂਲ, ਪਠਾਨਕੋਟ ਵਿਖੇ ਸੀ. ਆਈ.

ਅਜੀਤ ਡੈਸਕ 26-08-2026
ਗੁਰੂਹਰਸਹਾਏ, 25 ਅਗਸਤ (ਕਪਿਲ ਕੰਧਾਰੀ)-ਇੰਡੀਅਨ ਹੈਰੀਟੇਜ ਸਕੂਲ, ਪਠਾਨਕੋਟ ਵਿਖੇ ਸੀ.ਆਈ.ਐੱਸ.ਸੀ.ਈ. ਰੀਜਨਲ ਲੈਵਲ ਕਰਾਟੇ ਚੈਂਪੀਅਨਸ਼ਿਪ-2026 ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ 17 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਾਰੇ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਲਿਟਲ ਫਲਾਵਰ ਕਾਨਵੈਂਟ ਸਕੂਲ ਦੀ ਟੀਮ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੁੱਲ 12 ਸੋਨੇ ਅਤੇ 5 ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਇਸ ਤਰ੍ਹਾਂ ਟੀਮ ਦੇ ਸਾਰੇ 17 ਖਿਡਾਰੀਆਂ ਨੇ ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ ਦੇ ਨਾਲ-ਨਾਲ ਗੁਰੂਹਰਸਹਾਏ ਇਲਾਕੇ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ। ਇਸ ਕਾਮਯਾਬੀ ਦਾ ਸਿਹਰਾ ਟੀਮ ਦੇ ਕੋਚ ਸ਼ਲਿੰਦਰ ਜੀ ਦੀ ਅਣਥੱਕ ਮਿਹਨਤ, ਲਗਨ ਅਤੇ ਨਿਰੰਤਰ ਮਾਰਗਦਰਸ਼ਨ ਨੂੰ ਜਾਂਦਾ ਹੈ। ਉਨ੍ਹਾਂ ਦੀ ਸਿਖਲਾਈ ਹੇਠ ਵਿਦਿਆਰਥੀਆਂ ਨੇ ਕਰਾਟੇ ਦੀਆਂ ਬਾਰੀਕੀਆਂ ਸਿੱਖਦਿਆਂ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਟੀਮ ਮੈਨੇਜਰ ਨੀਰੂ ਮੈਡਮ ਵਲੋਂ ਬੱਚਿਆਂ ਦੀ ਦੇਖਭਾਲ, ਅਨੁਸ਼ਾਸਨ ਅਤੇ ਮੁਕਾਬਲੇ ਨਾਲ ਸਬੰਧਿਤ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਉਨ੍ਹਾਂ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਕੋਚ ਸ਼ਲਿੰਦਰ ਜੀ , ਟੀਮ ਮੈਨੇਜਰ ਨੀਰੂ ਮੈਡਮ ਅਤੇ ਤਗਮੇ ਜਿੱਤਣ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਐਨ.ਪੀ.ਈ.ਪੀ. ਅਤੇ ਏ.ਈ.ਪੀ. ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ, ਲੋਕ ਨਾਚ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਕਾਲਜ ਜ਼ੀਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।