27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼ਰੀਕੇ ’ਚ ਭਤੀਜੇ ਨੇ ਚਾਚੇ ਨੂੰ ਮਾਰੀਆਂ ਗੋਲੀਆਂ

ਮੱਲਾਂਵਾਲਾ, 26 ਅਗਸਤ (ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਪਿੰਡ ਰੁਕਣੇਵਾਲਾ ਉਰਫ ਬਾਣਾਵਾਲੀ ਵਿਖੇ ਇਕ ਸ਼ਰੀਕੇ ’ਚ ਲੱਗਦੇ ਭਤੀਜੇ ਨੇ ਆਪਣੇ ਚਾਚੇ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਬਾਣਾਵਾਲੀ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ ’ਤੇ ਉਸ ਦੇ ਸ਼ਰੀਕੇ ’ਚ ਲੱਗਦੇ ਭਤੀਜੇ ਵਲੋਂ ਅੱਜ ਸ਼ਾਮ ਕਰੀਬ 6 ਵਜੇ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

ਅਜੀਤ ਡੈਸਕ 27-08-2026

ਮੱਲਾਂਵਾਲਾ, 26 ਅਗਸਤ (ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਪਿੰਡ ਰੁਕਣੇਵਾਲਾ ਉਰਫ ਬਾਣਾਵਾਲੀ ਵਿਖੇ ਇਕ ਸ਼ਰੀਕੇ ’ਚ ਲੱਗਦੇ ਭਤੀਜੇ ਨੇ ਆਪਣੇ ਚਾਚੇ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਬਾਣਾਵਾਲੀ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ ’ਤੇ ਉਸ ਦੇ ਸ਼ਰੀਕੇ ’ਚ ਲੱਗਦੇ ਭਤੀਜੇ ਵਲੋਂ ਅੱਜ ਸ਼ਾਮ ਕਰੀਬ 6 ਵਜੇ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਸਿੰਘ ਪੰਮਾ ਆਪਣੇ ਘਰ ਦੀਆਂ ਪੌੜੀਆਂ ਚੜ੍ਹ ਰਿਹਾ ਸੀ। ਇਸੇ ਦੌਰਾਨ ਸ਼ਰੀਕੇ ’ਚ ਲੱਗਦੇ ਉਸ ਦੇ ਭਤੀਜੇ ਨੇ ਕਥਿਤ ਤੌਰ ’ਤੇ ਅੰਨ੍ਹੇਵਾਹ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਵਲੋਂ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਆਰਿਫ਼ ਕੇ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ। ਹਸਪਤਾਲ ’ਚ ਮੁੱਢਲਾ ਇਲਾਜ ਦੇਣ ਤੋਂ ਬਾਅਦ ਡਾਕਟਰਾਂ ਵਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਫਿਰੋਜ਼ਪੁਰ ਵਿਖ਼ੇ ਇਲਾਜ ਲਈ ਭੇਜ ਦਿੱਤਾ ਹੈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਕਾਰ ਪਿਛਲੇ ਕਾਫ਼ੀ ਸਮੇਂ ਤੋਂ ਨਿੱਜੀ ਰੰਜਿਸ਼ ਚੱਲ ਰਹੀ ਸੀ ਅਤੇ ਇਸੇ ਰੰਜਿਸ਼ ਨੇ ਗੋਲੀਬਾਰੀ ਦੀ ਘਟਨਾ ਦਾ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਅੱਜ ਪੰਜਾਬ ਬੰਦ ਦੌਰਾਨ ਸਿਹਤ ਵਿਭਾਗ ਦੇ ਸਮੂਹ ਕੇਡਰ ਸਮੂਹਿਕ ਛੁੱਟੀ ’ਤੇ ਰਹਿਣਗੇ ਅਗਲੀ ਖ਼ਬਰ ਝਾੜੀਆਂ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਸੀ ਹੈਰੋਇਨ ਤਸਕਰ, ਪੁਲਿਸ ਨੇ ਦਬੋਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।