27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਤੋਂ ਟਿਕਟ ਖ਼ਰੀਦਣ ਲਈ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ

ਫ਼ਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)-ਰੇਲ ਯਾਤਰੀਆਂ ਦੀ ਸਹੂਲਤ ਅਤੇ ਡਿਜੀਟਲ ਟਿਕਟਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਮੰਡਲ ਦੇ ਲੁਧਿਆਣਾ, ਜਲੰਧਰ ਸਿਟੀ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟ ਖ਼ਰੀਦਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਸਟੇਸ਼ਨ ਕੰਪਲੈਕਸ ਵਿਚ ਬੈਨਰ ਅਤੇ ਸਟੈਂਡ ਲਗਾ ਕੇ ਯਾਤਰੀਆਂ ਨੂੰ ‘ਰੇਲ ਵਨ ਐਪ’ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ।

ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਤੋਂ ਟਿਕਟ ਖ਼ਰੀਦਣ ਲਈ ਜਾਗਰੂਕ ਕਰਨ ਦੀ ਤਸਵੀਰ। ਅਜੀਤ ਤਸਵੀਰ 27-08-2026
ਫ਼ਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)-ਰੇਲ ਯਾਤਰੀਆਂ ਦੀ ਸਹੂਲਤ ਅਤੇ ਡਿਜੀਟਲ ਟਿਕਟਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਮੰਡਲ ਦੇ ਲੁਧਿਆਣਾ, ਜਲੰਧਰ ਸਿਟੀ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟ ਖ਼ਰੀਦਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਸਟੇਸ਼ਨ ਕੰਪਲੈਕਸ ਵਿਚ ਬੈਨਰ ਅਤੇ ਸਟੈਂਡ ਲਗਾ ਕੇ ਯਾਤਰੀਆਂ ਨੂੰ ‘ਰੇਲ ਵਨ ਐਪ’ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ। ਮੌਕੇ ’ਤੇ ਇਨ੍ਹਾਂ ਸਟੇਸ਼ਨਾਂ ’ਤੇ ਲਗਭਗ 250 ਯਾਤਰੀਆਂ ਦੇ ਮੋਬਾਈਲ ਫੋਨਾਂ ਵਿਚ ‘ਰੇਲ ਵਨ ਐਪ’ ਇੰਸਟਾਲ ਕਰਵਾਈ ਗਈ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਾਧਿਅਮ ਰਾਹੀਂ ਟਿਕਟਾਂ ਖ਼ਰੀਦਣ, ਜਿਸ ਨਾਲ ਟਿਕਟ ਪ੍ਰਾਪਤ ਕਰਨਾ ਤੇਜ਼, ਸੁਰੱਖਿਅਤ ਅਤੇ ਸੁਵਿਧਾਜਨਕ ਹੁੰਦਾ ਹੈ। ‘ਰੇਲ ਵਨ’ ਐਪ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ, ਜੋ ਰੇਲ ਯਾਤਰੀਆਂ ਲਈ ਇਕ ਡਿਜੀਟਲ ਸਾਥੀ ਵਜੋਂ ਕੰਮ ਕਰ ਰਿਹਾ ਹੈ। ਇਸ ਸਹੂਲਤ ਤਹਿਤ ਯਾਤਰੀਆਂ ਨੂੰ ਕਈ ਲਾਭ ਮਿਲਦੇ ਹਨ, ਜਿਨ੍ਹਾਂ ਵਿਚ ਭਾਨ (ਖੁੱਲ੍ਹੇ ਪੈਸੇ) ਰੱਖਣ ਦੇ ਝੰਜਟ ਤੋਂ ਮੁਕਤੀ, 3 ਪ੍ਰਤੀਸ਼ਤ ਦੀ ਛੋਟ, ਵਾਤਾਵਰਨ ਦੀ ਸੰਭਾਲ ਅਤੇ ਟਿਕਟ ਲਈ ਲਾਈਨ (ਕਤਾਰ) ਵਿਚ ਲੱਗਣ ਤੋਂ ਛੁਟਕਾਰਾ ਸ਼ਾਮਲ ਹੈ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ-ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।