ਅੱਜ ਦੀ ਹੜਤਾਲ ਸਰਕਾਰੀ ਅਦਾਰਿਆਂ ਤੱਕ ਸੀਮਤ, ਬਾਜ਼ਾਰ ਤੇ ਆਵਾਜਾਈ ਰਹੇਗੀ ਚਾਲੂ-ਜਾਗੋਵਾਲੀਆ, ਢਿੱਲੋਂ
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਕੰਮਕਾਜ ਪ੍ਰਭਾਵਿਤ ਰਹੇਗਾ।
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਕੰਮਕਾਜ ਪ੍ਰਭਾਵਿਤ ਰਹੇਗਾ। ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਅਤੇ ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ “27 ਅਗਸਤ ਨੂੰ ਪੰਜਾਬ ਬੰਦ”ਸਬੰਧੀ ਅਫ਼ਵਾਹਾਂ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਹ ਸੂਬਾ ਪੱਧਰੀ ਹੜਤਾਲ ਕੇਵਲ ਸਰਕਾਰੀ ਅਦਾਰਿਆਂ ਦੇ ਕੰਮਕਾਜ ਤੱਕ ਸੀਮਤ ਹੈ। ਆਮ ਬਾਜ਼ਾਰ, ਨਿੱਜੀ ਅਦਾਰੇ, ਐਮਰਜੈਂਸੀ ਸੇਵਾਵਾਂ ਅਤੇ ਸੜਕੀ ਆਵਾਜਾਈ ਆਮ ਵਾਂਗ ਚੱਲਦੀ ਰਹੇਗੀ। ਉਨ੍ਹਾਂ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 27 ਅਗਸਤ ਨੂੰ ਸਵੇਰੇ 10:30 ਵਜੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਉਪਰੰਤ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ ਵਿਚ ਮੋਟਰਸਾਈਕਲਾਂ ਅਤੇ ਸਕੂਟਰਾਂ ਰਾਹੀਂ ਝੰਡਾ ਮਾਰਚ ਕੀਤਾ ਜਾਵੇਗਾ।