27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ 65 ਤੋਂ ਵੱਧ ਪ੍ਰਿੰਸੀਪਲ ਅਤੇ ਅਧਿਆਪਕ ਸਨਮਾਨਿਤ

ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ-2026 ਦੌਰਾਨ ਸਿੱਖਿਆ ਵਿਭਾਗ ਫਿਰੋਜ਼ਪੁਰ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ’ਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸਕੂਲਾਂ ਦੇ 65 ਤੋਂ ਵੱਧ ਪ੍ਰਿੰਸੀਪਲਾਂ ਅਤੇ ਗਤੀਵਿਧੀਆਂ ਦੇ ਇੰਚਾਰਜ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।

ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਏ.ਡੀ.ਸੀ. (ਡੀ) ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਹਿਮਾਂਸ਼ੂ ਨਾਲ ਡੀ.ਈ.ਓ. ਮੁਨੀਲਾ ਅਰੋੜਾ ਅਤੇ ਡਿਪਟੀ ਸੀਈਓ ਡਾ. ਸਤਿੰਦਰ ਸਿੰਘ। ਅਜੀਤ ਤਸਵੀਰ 27-08-2026
ਫ਼ਿਰੋਜ਼ਪੁਰ, 26 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ-2026 ਦੌਰਾਨ ਸਿੱਖਿਆ ਵਿਭਾਗ ਫਿਰੋਜ਼ਪੁਰ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ’ਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸਕੂਲਾਂ ਦੇ 65 ਤੋਂ ਵੱਧ ਪ੍ਰਿੰਸੀਪਲਾਂ ਅਤੇ ਗਤੀਵਿਧੀਆਂ ਦੇ ਇੰਚਾਰਜ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਵਾਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਿੱਖਿਆ ਵਿਭਾਗ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ., ਸਕਾਊਟ ਐਂਡ ਗਾਈਡ, ਸਕੂਲ ਬੈਂਡ, ਪੀ.ਟੀ. ਸ਼ੋਅ, ਯੋਗਾ, ਗਿੱਧਾ, ਭੰਗੜਾ, ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਇਨ੍ਹਾਂ ਪੇਸ਼ਕਾਰੀਆਂ ਦੀ ਮੁੱਖ ਮੰਤਰੀ ਵਲੋਂ ਵਿਸ਼ੇਸ਼ ਪ੍ਰਸ਼ੰਸਾ ਕੀਤੀ ਗਈ ਜਦਕਿ ਹਜ਼ਾਰਾਂ ਦਰਸ਼ਕਾਂ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਸੱਭਿਆਚਾਰਕ ਪ੍ਰੋਗਰਾਮ ਨੂੰ ਸਟੇਟ ਐਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ ਅਤੇ ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ। ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ, ਦਾਸ ਐਂਡ ਬਰਾਊਨ ਵਰਲਡ ਸਕੂਲ ਵਲੋਂ ‘ਮਾਵਾਂ-ਧੀਆਂ ਦਾ ਸਤਿਕਾਰ’, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਪੁਰਾਤਨ ਪੰਜਾਬੀ ਵਿਰਸੇ ਅਤੇ ਜੀ.ਜੀ.ਐੱਸ. ਵਰਲਡ ਸਕੂਲ ਮੱਲਾਂਵਾਲਾ ਖ਼ਾਸ ਵਲੋਂ ‘ਅਖੰਡ ਭਾਰਤ’ ਦੀ ਭਾਵਨਾ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਦੇਵ ਸਮਾਜ ਗਰੁੱਪ ਆਫ਼ ਸਕੂਲਜ਼ ਐਂਡ ਕਾਲਜਾਂ ਵਲੋਂ ਗਿੱਧਾ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਵਲੋਂ ਯੋਗਾ ਅਤੇ ਵੱਖ-ਵੱਖ ਸਕੂਲਾਂ ਵਲੋਂ ਪੀ.ਟੀ. ਸ਼ੋਅ, ਭੰਗੜਾ, ਸਕਾਊਟ, ਐਨ.ਸੀ.ਸੀ. ਪਰੇਡ ਅਤੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਨੇ ਸਮੂਹ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਬੱਚਿਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਦੇਸ਼ ਭਗਤੀ ਨਾਲ ਪੇਸ਼ਕਾਰੀਆਂ ਕਰਕੇ ਸ਼ਾਨਦਾਰ ਮਿਸਾਲ ਕਾਇਮ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਲੰਬਿਤ ਡੀ.ਏ. ਨੂੰ ਲੈ ਕੇ ਕਰਮਚਾਰੀਆਂ ਦੀ ‘ਮਹਾਂ ਹੜਤਾਲ’ ਨੂੰ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦਾ ਪੂਰਨ ਸਮਰਥਨ ਅਗਲੀ ਖ਼ਬਰ ਮਸ਼ਹੂਰ ਹਲਵਾਈ ਦੀ ਦੁਕਾਨ ਦੇ ਭਰਵਾਏ ਸੈਂਪਲਾਂ ’ਚੋਂ 2 ਨਤੀਜੇ ਨਾ ਖਾਣਯੋਗ ਆਏ- ਭਾਕਿਯੂ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।