ਜ਼ੀਰਾ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ, ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਜ਼ੀਰਾ, 28 ਅਗਸਤ (ਰਜਨੀਸ਼ ਕਥੂਰੀਆ)-ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਅਤੇ ਪੈਨਸ਼ਨਰ ਯੂਨੀਅਨ ਦੇ ਸੱਦੇ ’ਤੇ ਗੁਰਪ੍ਰੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫਤਰ ਜ਼ੀਰਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸ ਯੂਨੀਅਨ ਜ਼ੀਰਾ ਦੇ ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਬਾਠ ਅਤੇ ਪੈਨਸ਼ਨਰ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਜੈ ਸ਼੍ਰੀ ਦੱਤ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਅਜੀਤ ਡੈਸਕ
29-08-2026