30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਆਨਲਾਈਨ ਐਂਟਰੀ ਸਕੈਨਰ ਜਾਰੀ

ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਸਹੂਲਤ ਲਈ ਆਨਲਾਈਨ ਐਂਟਰੀ ਸਕੈਨਰ ਜਾਰੀ ਕੀਤਾ ਗਿਆ ਹੈ। ਇਹ ਸਕੈਨਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਿਰੋਜ਼ਪੁਰ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਜਾਰੀ ਕੀਤਾ ਗਿਆ।

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਆਨਲਾਈਨ ਐਂਟਰੀ ਸਕੈਨਰ ਜਾਰੀ ਕਰਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ ਨਾਲ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ। ਅਜੀਤ ਤਸਵੀਰ 30-08-2026
ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਸਹੂਲਤ ਲਈ ਆਨਲਾਈਨ ਐਂਟਰੀ ਸਕੈਨਰ ਜਾਰੀ ਕੀਤਾ ਗਿਆ ਹੈ। ਇਹ ਸਕੈਨਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਿਰੋਜ਼ਪੁਰ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਗੁਰਦੀਪ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਸ਼ੁਰੂਆਤ ਜ਼ਿਲ੍ਹੇ ਵਿਚ 7 ਸਤੰਬਰ ਤੋਂ ਹੋਵੇਗੀ, ਜਿਸ ਤਹਿਤ 7 ਸਤੰਬਰ ਤੋਂ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡਾਂ ਸ਼ੁਰੂ ਕਰਵਾਈਆਂ ਜਾਣਗੀਆਂ ਅਤੇ 21 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਹੋਣਗੀਆਂ, ਜਿਸ ਤਹਿਤ 7 ਤੋਂ 9 ਸਤੰਬਰ ਤੱਕ ਬਲਾਕ ਫ਼ਿਰੋਜ਼ਪੁਰ ਅਤੇ ਬਲਾਕ ਮਮਦੋਟ ਦੀਆਂ ਖੇਡਾਂ ਹੋਣਗੀਆਂ, 10 ਤੋਂ 12 ਸਤੰਬਰ ਬਲਾਕ ਗੁਰੂਹਰਸਹਾਏ ਅਤੇ ਬਲਾਕ ਜੀਰਾ ਦੀਆਂ ਖੇਡਾਂ ਹੋਣਗੀਆਂ 14 ਤੋਂ 16 ਸਤੰਬਰ ਬਲਾਕ ਘੱਲ ਖ਼ੁਰਦ ਅਤੇ ਬਲਾਕ ਮਖੁ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਇਸ ਤੋਂ ਬਾਅਦ 21 ਸਤੰਬਰ ਤੋਂ 26 ਸਤੰਬਰ 2026 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੰਬੰਧਿਤ ਟਾਰਚ ਜ਼ਿਲ੍ਹਾ ਤਰਨਤਾਰਨ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 30 ਅਗਸਤ ਨੂੰ ਪਹੁੰਚੇਗੀ ਅਤੇ ਇੱਥੇ ਪਹੁੰਚਣ ’ਤੇ ਟਾਰਚ ਨੂੰ ਰਿਸੀਵ ਕਰਦੇ ਹੋਏ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ 31 ਅਗਸਤ ਨੂੰ ਇਸ ਟੋਰਚ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਐਂਟਰੀ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਰਜਿਸਟ੍ਰਰੇਸ਼ਨ ਕਰਵਾਉਣ ਸਮੇਂ ਆਪਣੀ ਲੋੜੀਂਦੀ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਨੀ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਖੇਡ ਮਹਾਕੁੰਭ ਵਿਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ, 17 ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਦੀ ਹੋਈ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।