ਗੁਰੂਹਰਸਹਾਏ ਹਲਕੇ ’ਚ ਚਲਾਏ ਸਫ਼ਾਈ ਅਭਿਆਨ ’ਚ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਲਿਆ ਹਿੱਸਾ
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ “ਸਫ਼ਾਈ ਅਭਿਆਨ”ਦਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਵਲੋਂ ਖ਼ੁਦ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਨਿਰੀਖਣ ਕਰਦਿਆਂ ਸਬੰਧਿਤ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਸਫ਼ਾਈ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।
ਗ
ਗੁਰੂਹਰਸਹਾਏ ਵਿਖੇ ਚੱਲ ਰਹੇ ਸਫ਼ਾਈ ਅਭਿਆਨ ਵਿਚ ਹਿੱਸਾ ਲੈਂਦੇ ਹੋਏ ਵਿਧਾਇਕ ਫ਼ੌਜਾ ਸਿੰਘ ਸਰਾਰੀ। ਤਸਵੀਰਾਂ-ਕਪਿਲ ਕੰਧਾਰੀ
30-08-2026
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਹਲਕਾ ਗੁਰੂਹਰਸਹਾਏ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ “ਸਫ਼ਾਈ ਅਭਿਆਨ”ਦਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਵਲੋਂ ਖ਼ੁਦ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਨਿਰੀਖਣ ਕਰਦਿਆਂ ਸਬੰਧਿਤ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਸਫ਼ਾਈ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਖ਼ੁਦ ਵੀ ਸਫ਼ਾਈ ਅਭਿਆਨ ਵਿਚ ਹਿੱਸਾ ਲਿਆ ਗਿਆ ਵਿਧਾਇਕ ਸਰਾਰੀ ਨੇ ਸਫ਼ਾਈ ਕਰਮਚਾਰੀਆਂ ਵਲੋਂ ਦਿਨ-ਰਾਤ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਬੁਨਿਆਦੀ ਲੋੜ ਹੈ ਅਤੇ ਸਫ਼ਾਈ ਸਿਰਫ਼ ਕਿਸੇ ਇਕ ਵਿਭਾਗ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿਚ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਹਲਕੇ ਦੇ ਕਿਸੇ ਵੀ ਹਿੱਸੇ ਵਿਚ ਕੂੜੇ ਦੇ ਢੇਰ ਨਹੀਂ ਰਹਿਣ ਦਿੱਤੇ ਜਾਣੇ ਚਾਹੀਦੇ। ਸਫ਼ਾਈ ਕਾਰਜਾਂ ਨੂੰ ਸਿਰਫ਼ ਕਿਸੇ ਵਿਸ਼ੇਸ਼ ਦਿਨ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਇਲਾਕੇ ਵਿਚ ਸਫ਼ਾਈ ਦਾ ਕੰਮ ਨਿਰੰਤਰ ਜਾਰੀ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ ਵਿਵਸਥਾ ਦੀ ਨਿਯਮਤ ਨਿਗਰਾਨੀ ਕਰਨ ਅਤੇ ਜਿੱਥੇ ਵੀ ਗੰਦਗੀ ਜਾਂ ਕੂੜਾ ਨਜ਼ਰ ਆਵੇ, ਉੱਥੇ ਤੁਰੰਤ ਸਫ਼ਾਈ ਕਰਵਾਉਣ ਲਈ ਵੀ ਕਿਹਾ। ਵਿਧਾਇਕ ਸਰਾਰੀ ਨੇ ਕਿਹਾ ਕਿ ਸਾਫ਼-ਸੁਥਰਾ ਗੁਰੂਹਰਸਹਾਏ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ-ਨਾਲ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਿਤ ਥਾਵਾਂ ’ਤੇ ਪਾਉਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣ ਤਾਂ ਸ਼ਹਿਰ ਅਤੇ ਪਿੰਡਾਂ ਦੀ ਸਫ਼ਾਈ ਵਿਵਸਥਾ ਵਿਚ ਵੱਡਾ ਸੁਧਾਰ ਲਿਆਂਦਾ ਜਾ ਸਕਦਾ ਹੈ।