30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ’ਤੇ ਪੈਰਾ ਮੈਡੀਕਲ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੈਰਾ ਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਭਗਵੰਤ ਮਾਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਬਿਆਨ ਜਾਰੀ ਕਰਦਿਆਂ ਪੰਜਾਬ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਡਾ.

ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੈਰਾ ਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਭਗਵੰਤ ਮਾਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਬਿਆਨ ਜਾਰੀ ਕਰਦਿਆਂ ਪੰਜਾਬ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਡਾ.ਜਤਿੰਦਰ ਕੋਛੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਮੀਟਿੰਗਾਂ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਜ਼ਮ ਜਥੇਬੰਦੀਆਂ ਤੋਂ ਭੱਜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 27 ਅਗਸਤ ਨੂੰ ਪੂਰੇ ਪੰਜਾਬ ਦੇ ਮੁਲਾਜ਼ਮਾਂ ਨੇ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸਮੂਹ ਛੁੱਟੀ ਲੈ ਕੇ ਕੰਮਕਾਰ ਬੰਦ ਕਰਕੇ ਪੂਰੇ ਪੰਜਾਬ ’ਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਜਿਸ ਦੇ ਨਤੀਜੇ ਵਜੋਂ ਮੁੱਖ ਮੰਤਰੀ ਨੇ ਬੌਖਲਾਹਟ ਵਿਚ ਆ ਕੇ ਮੀਟਿੰਗ ਤੋਂ ਭੱਜਣ ਪਿੱਛੋਂ ਜਥੇਬੰਦੀਆਂ ਦੇ ਆਗੂਆਂ ’ਤੇ ਕਾਰਵਾਈ ਕਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਭੁੱਲ ਗਈ ਹੈ ਕਿ ਵੋਟਾਂ ਵੇਲੇ ਇਨ੍ਹਾਂ ਮੁਲਾਜ਼ਮਾਂ ਵਲੋਂ ਹੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਸੀ। ਨਰਿੰਦਰ ਸ਼ਰਮਾ ਨੇ ਦੱਸਿਆ ਕਿ ਸਾਂਝੀ ਸੰਘਰਸ਼ ਕਮੇਟੀ ਜੋ ਪ੍ਰੋਗਰਾਮ ਉਲੀਕੇਗੀ ਉਸ ਨੂੰ ਨੇਪਰੇ ਚਾੜ੍ਹਨ ਵਿਚ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਧ ਚੜ ਕੇ ਯੋਗਦਾਨ ਪਾਵੇਗੀ। ਇਸ ’ਚ ਹੋਰਨਾਂ ਤੋਂ ਇਲਾਵਾ ਡਾ.ਪ੍ਰੀਤੀ, ਡਾ.ਰਾਜਨ, ਡਾ.ਕਾਰਜ, ਡਾ.ਸ਼ਮਨਪ੍ਰੀਤ, ਡਾ.ਦਿਸ਼ਵਿਨ ਬਾਜਵਾ, ਗੁਰਦੇਵ ਸਿੰਘ, ਸਤਨਾਮ ਸਿੰਘ, ਕਰਨਜੀਤ ਸਿੰਘ, ਰੌਬਿਨ, ਰੌਸ਼ਨ, ਵਿਜੇ, ਮਨਦੀਪ ਚਾਵਲਾ, ਜਤਿੰਦਰ ਸ਼ਰਮਾ, ਅਮਰਜੀਤ ਸਿੰਘ, ਨਛੱਤਰ ਸਿੰਘ, ਗੁਰਦੇਵ ਸਿੰਘ, ਹਰਸ਼ ਫਾਰਮਾਸਿਸਟ, ਇੰਦਰਜੀਤ ਸਿੰਘ, ਸੰਦੀਪ ਸਿੰਘ, ਮਨੀਸ਼, ਮਨਜੀਤ ਸਿੰਘ ,ਅਜੀਤ ਗਿੱਲ, ਮੋਨਿਕਾ, ਗੀਤਾਂਜਲੀ, ਸਵੇਤਾ, ਪ੍ਰਵੀਨ, ਸ਼ੈਲੀ, ਹਰਪ੍ਰੀਤ ਕੌਰ, ਅਮਨਦੀਪ ਕੌਰ, ਬੰਦਨਾ ਸਟਾਫ਼ ਨਰਸ, ਰਜਨੀਸ਼ ਸਟਾਫ਼ ਅਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਮੂਹਿਕ ਛੁੱਟੀ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਹੁਕਮਾਂ ’ਤੇ ਭੜਕੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਨੇ 3.50 ਕੁਇੰਟਲ ਗੈਰ ਮਿਆਰੀ ਮਠਿਆਈ ਫੜ ਕੇ ਨਸ਼ਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।