30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ’ਚ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਸੰਧੂ/ਢਿੱਲੋਂ

ਮੱਖੂ, 29 ਅਗਸਤ (ਕੁਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਚ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲੱਗਣ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਆਪਣੀ ਸ਼ਮੂਲੀਅਤ ਕਰਨਗੇ ਜਿਸ ਦੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ।

ਅਜੀਤ ਡੈਸਕ 30-08-2026
ਮੱਖੂ, 29 ਅਗਸਤ (ਕੁਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਚ ਧਰਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲੱਗਣ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਆਪਣੀ ਸ਼ਮੂਲੀਅਤ ਕਰਨਗੇ ਜਿਸ ਦੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਫ਼ਸਲਾਂ ਦੀ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਸਬਜ਼ੀਆਂ ’ਤੇ ਐਮ.ਐਸ.ਪੀ. ਅਤੇ ਫ਼ਸਲੀ ਬੀਮਾ, ਹਰ ਤਹਿਸੀਲ ਵਿਚ ਕੋਲਡ ਸਟੋਰੇਜ ਅਤੇ ਫੂਡ ਪਲਾਂਟ, ਪੰਜਾਬ ਦੇ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਸਬਸਿਡੀਆਂ,ਕੁਦਰਤੀ ਸੋਮਿਆਂ ਅਤੇ ਪਾਣੀ ਦੀ ਬੱਚਤ ਲਈ ਸਰਕਾਰੀ ਨੀਤੀਆਂ ਅਤੇ ਕਿਸਾਨ-ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਨੂੰ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਅਤੇ ਅੰਦੋਲਨ ਦੌਰਾਨ ਦਰਜ ਪੁਲਿਸ ਕੇਸ ਰੱਦ ਕਰਵਾਉਣਾ ਵੀ ਮੁੱਖ ਮੰਗਾਂ ਵਿਚ ਸ਼ਾਮਲ ਹੈ। ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਕਿਸਾਨ-ਹਿਤੈਸ਼ੀ ਲੋਕਾਂ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਧਰਨੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਘਰਸ਼ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਜਾਰੀ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨਾ ਨਿਸਚਿਤ-ਢਿੱਲੋਂ ਅਗਲੀ ਖ਼ਬਰ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।