30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਿਜਲੀ ਬੋਰਡ ਵਿਭਾਗ ਦੇ ਕਰਮਚਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬਾ ਟੀਮ ਤੋਂ ਅਤੇ ਸੱਦੇ ’ਤੇ ਪੰਜਾਬ ਬਿਜਲੀ ਬੋਰਡ ਸਬਅਰਬਨ ਡਵੀਜ਼ਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਧਾਨ ਰਜਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਵੀਜ਼ਨ ਪ੍ਰਧਾਨ ਰਜਿੰਦਰ ਕੁਮਾਰ ਸ਼ਰਮਾ, ਮੀਤ ਪ੍ਰਧਾਨ ਰਾਮ ਲੁਭਾਇਆ, ਡਵੀਜ਼ਨ ਕੈਸ਼ੀਅਰ ਮੇਜ਼ਰ ਸਿੰਘ, ਲਖਵਿੰਦਰ ਸਿੰਘ ਸਕੱਤਰ ਝੋਕ ਹਰੀਹਰ, ਗੁਰਨਾਮ ਸਿੰਘ ਸਕੱਤਰ ਕੈਂਟ ਨੰ 1, ਸੁਖਦੇਵ ਸਿੰਘ ਪ੍ਰਧਾਨ ਸਬਅਰਬਨ ਸਬਡਵੀਜ਼ਨ, ਵਰਿੰਦਰ ਕੁਮਾਰ ਚਾਵਲਾ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮਾਂ ਵਲੋਂ ਬੀਤੀ 27 ਅਗਸਤ ਨੂੰ ਇਕ ਦਿਨ ਦੀ ਹੜਤਾਲ ਪੂਰੇ ਪੰਜਾਬ ਅੰਦਰ ਸਾਰੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਭਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬਾ ਟੀਮ ਤੋਂ ਅਤੇ ਸੱਦੇ ’ਤੇ ਪੰਜਾਬ ਬਿਜਲੀ ਬੋਰਡ ਸਬਅਰਬਨ ਡਵੀਜ਼ਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਧਾਨ ਰਜਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਵੀਜ਼ਨ ਪ੍ਰਧਾਨ ਰਜਿੰਦਰ ਕੁਮਾਰ ਸ਼ਰਮਾ, ਮੀਤ ਪ੍ਰਧਾਨ ਰਾਮ ਲੁਭਾਇਆ, ਡਵੀਜ਼ਨ ਕੈਸ਼ੀਅਰ ਮੇਜ਼ਰ ਸਿੰਘ, ਲਖਵਿੰਦਰ ਸਿੰਘ ਸਕੱਤਰ ਝੋਕ ਹਰੀਹਰ, ਗੁਰਨਾਮ ਸਿੰਘ ਸਕੱਤਰ ਕੈਂਟ ਨੰ 1, ਸੁਖਦੇਵ ਸਿੰਘ ਪ੍ਰਧਾਨ ਸਬਅਰਬਨ ਸਬਡਵੀਜ਼ਨ, ਵਰਿੰਦਰ ਕੁਮਾਰ ਚਾਵਲਾ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮਾਂ ਵਲੋਂ ਬੀਤੀ 27 ਅਗਸਤ ਨੂੰ ਇਕ ਦਿਨ ਦੀ ਹੜਤਾਲ ਪੂਰੇ ਪੰਜਾਬ ਅੰਦਰ ਸਾਰੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਭਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਬੰਧੀ ਪੰਜਾਬ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਨ ਤੋਂ ਮੁਕਰ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਹੜੀ ਮੁਲਾਜ਼ਮਾਂ ਦੇ ਨਾਲ ਗੱਲਬਾਤ ਬਿਲਕੁਲ ਨਹੀਂ ਕਰਨਾ ਚਾਹੁੰਦੀ ਹੈ, ਬਲਕਿ ਲਾਰੇ ਲਾ ਕੇ ਇਲੈੱਕਸ਼ਨ ਤੱਕ ਦਾ ਸਮਾਂ ਲੰਘਾਉਣਾ ਚਾਹੁੰਦੀ ਹੈ ਤਾਂ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾਲੋਂ ਹਰਿਆਣਾ ਸਾਡੇ ਨਾਲ ਕਿਤੇ ਅੱਗੇ ਲੰਘ ਗਿਆ ਅਤੇ ਹਰਿਆਣੇ ਦੀ ਸਰਕਾਰ ਨੇ ਮੁਲਾਜ਼ਮਾਂ ਮੈਡੀਕਲ ਭੱਤਾ ਵਧਾ ਕੇ 9000 ਰੁਪਏ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ 1000 ਰੁਪਏ ਮੈਡੀਕਲ ਭੱਤਾ ਦੇ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿੱਥੇ ਮੁਲਾਜ਼ਮਾਂ ਦਾ ਡੀ.ਏ ਬਾਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪੰਜਾਬ ਸਰਕਾਰ ਨੇ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਇਸ ਤੋਂ ਵੀ ਵੱਡੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਐੱਸ ਕੇ ਐੱਮ (ਗੈਰ-ਸਿਆਸੀ) ਵਲੋਂ ਕਿਸਾਨ ਮੇਲਿਆਂ ’ਚ ਕੰਪਨੀ ਯਾਰਾ ਫਰਟੀਲਾਈਜ਼ਰ ਦੇ ਸਟਾਲਾਂ ’ਤੇ ਰੋਕ ਦੀ ਮੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨਾ ਨਿਸਚਿਤ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।