30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐੱਸ ਕੇ ਐੱਮ (ਗੈਰ-ਸਿਆਸੀ) ਵਲੋਂ ਕਿਸਾਨ ਮੇਲਿਆਂ ’ਚ ਕੰਪਨੀ ਯਾਰਾ ਫਰਟੀਲਾਈਜ਼ਰ ਦੇ ਸਟਾਲਾਂ ’ਤੇ ਰੋਕ ਦੀ ਮੰਗ

ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਦੌਰਾਨ ਯਾਰਾ ਫਰਟੀਲਾਈਜ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਯਾਰਾਵੀਟਾ ਜ਼ਿੰਕ ਪ੍ਰੋਕੋਟ 39. 5 ਫ਼ੀਸਦੀ ਦੀ ਗੁਣਵੱਤਾ ਸੰਬੰਧੀ ਸਾਹਮਣੇ ਆਏ ਮਾਮਲੇ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ।

ਅਜੀਤ ਡੈਸਕ 30-08-2026
ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਦੌਰਾਨ ਯਾਰਾ ਫਰਟੀਲਾਈਜ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਯਾਰਾਵੀਟਾ ਜ਼ਿੰਕ ਪ੍ਰੋਕੋਟ 39.5 ਫ਼ੀਸਦੀ ਦੀ ਗੁਣਵੱਤਾ ਸੰਬੰਧੀ ਸਾਹਮਣੇ ਆਏ ਮਾਮਲੇ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੋਰਚੇ ਦੇ ਸੀਨੀਅਰ ਆਗੂ ਅਤੇ ਭਾਕਿਯੂ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਯਾਰਾ ਕੰਪਨੀ ਦੇ ਉਕਤ ਜ਼ਿੰਕ ਉਤਪਾਦ ਦੀ ਗੁਣਵੱਤਾ ਸਬੰਧੀ ਹਰਿਆਣਾ ਖੇਤੀਬਾੜੀ ਵਿਭਾਗ ਦੀ ਜਾਂਚ ਵਿਚ ਕਥਿਤ ਤੌਰ ’ਤੇ ਜ਼ਿੰਕ ਦੀ ਮਾਤਰਾ 1.74 ਫ਼ੀਸਦੀ ਪਾਈ ਗਈ ਹੈ, ਜਦਕਿ ਉਤਪਾਦ ਦੇ ਨਾਮ ਨਾਲ 39.5 ਫ਼ੀਸਦੀ ਦਾ ਦਾਅਵਾ ਕੀਤਾ ਜਾਂਦਾ ਹੈ। ਆਗੂਆਂ ਅਨੁਸਾਰ ਪ੍ਰਾਈਵੇਟ ਲੈਬ ਦੀਆਂ ਰਿਪੋਰਟਾਂ ਵਿਚ ਵੀ ਉਤਪਾਦ ਦੀ ਗੁਣਵੱਤਾ ਸਬੰਧੀ ਸਵਾਲ ਉੱਠੇ ਹਨ। ਆਗੂਆਂ ਨੇ ਕਿਹਾ ਕਿ ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅੰਤਿਮ ਪੁਸ਼ਟੀ ਸਰਕਾਰੀ ਪੱਧਰ ’ਤੇ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਮੋਰਚੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਯਾਰਾ ਜ਼ਿੰਕ ਪ੍ਰੋਕੋਟ ਸਮੇਤ ਕੰਪਨੀ ਦੇ ਹੋਰ ਸਬੰਧਿਤ ਉਤਪਾਦਾਂ ਦੇ ਸਰਕਾਰੀ ਨਮੂਨੇ ਲਏ ਜਾਣ ਅਤੇ ਉਨ੍ਹਾਂ ਦੀ ਮਾਨਤਾ ਪ੍ਰਾਪਤ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਬੋਰਡ ਵਿਭਾਗ ਦੇ ਕਰਮਚਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।