30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਖ਼ਾਲਸਾ ਕਾਲਜ ’ਚ ਕਰਵਾਈ ਅਰਦਾਸ

ਤਲਵੰਡੀ ਭਾਈ, 29 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇਕ ਅਹਿਮ ਅਤੇ ਗੰਭੀਰ ਮਸਲਾ ਹੈ।

ਅਜੀਤ ਡੈਸਕ 30-08-2026
ਤਲਵੰਡੀ ਭਾਈ, 29 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇਕ ਅਹਿਮ ਅਤੇ ਗੰਭੀਰ ਮਸਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਆਪਣੇ ਵਿਰਸੇ ਇਤਿਹਾਸ ਅਤੇ ਪੰਥਕ ਮਸਲਿਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਅਰਦਾਸ ਰਾਹੀਂ ਅਸੀਂ ਆਪਣੀਆਂ ਭਾਵਨਾਵਾਂ ਨੂੰ ਗੁਰੂ ਮਹਾਰਾਜ ਅੱਗੇ ਅਰਪਿਤ ਕਰ ਸਕਦੇ ਹਾਂ।
ਪਿਛਲੀ ਖ਼ਬਰ –ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ– ਰਜਿਸਟਰਡ ਗ੍ਰੈਜੂਏਟਸ ਹਲਕੇ ਤੋਂ ਰੂਪਕਮਲ ਚਾਵਲਾ ਕੰਬੋਜ (41) ਨੂੰ ਮਿਲ ਰਿਹਾ ਭਰਵਾ... ਅਗਲੀ ਖ਼ਬਰ ਮਾਰਕੀਟ ਕਮੇਟੀ ਮਮਦੋਟ ਦਾ ਚੇਅਰਮੈਨ ਬਾਹਰੋਂ ਲਾਉਣ ’ਤੇ ‘ਆਪ’ ਵਰਕਰਾਂ ’ਚ ਨਿਰਾਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।