30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਹਾੜਾ ਮਨਾਇਆ

ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਿੱਤਨੇਮ ਦੀਆਂ ਪੰਜ ਬਾਣੀਆਂ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ।

ਅਜੀਤ ਡੈਸਕ 30-08-2026
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਿੱਤਨੇਮ ਦੀਆਂ ਪੰਜ ਬਾਣੀਆਂ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ ਅਤੇ ਧਾਰਮਿਕ ਪ੍ਰਸ਼ਨੋਤਰੀ ਰਾਹੀਂ ਗੁਰੂ ਸਾਹਿਬ ਦੇ ਅਧਿਆਤਮਿਕ ਸੰਦੇਸ਼, ਉਪਦੇਸ਼ਾਂ ਅਤੇ ਨਿਸ਼ਕਾਮ ਸੇਵਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਅਕੈਡਮੀ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਦੇ ਸਹਾਇਕ ਪ੍ਰੋਫੈਸਰ ਚੇਤਨ ਅਹੂਜਾ ਨੇ ਹਾਸਿਲ ਕੀਤਾ ਕਾਪੀ ਰਾਈਟ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਰੱਖੜੀ ਦੇ ਤਿਉਹਾਰ ਮੌਕੇ ਰਾਖੀ ਮੇਕਿੰਗ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।