ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ’ਚ ਗੱਡੇ ਜਿੱਤ ਦੇ ਝੰਡੇ
ਮੰਡੀ ਅਰਨੀਵਾਲਾ, 29 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਦੇ ਵਰਗ ਵਿਚ ਸੁਖਮਨਜੀਤ ਕੌਰ ਅਤੇ ਗੁਰਨੂਰ ਕੌਰ ਨੇ ਸੋਨੇ ਦੇ ਤਗਮੇ, ਜਦਕਿ ਹਰਸਿਰਤ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ।
ਅਜੀਤ ਡੈਸਕ
30-08-2026