01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਜਾਰੀ ਆਗੂਆਂ ਵਲੋਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਸਮੇਂ ਐੱਨ.ਐੱਚ.ਐੱਮ. ਦੇ ਮੁਲਾਜ਼ਮ ਅਤੇ ਆਸ਼ਾ ਵਰਕਰ। ਅਜੀਤ ਤਸਵੀਰ 01-09-2026
ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ ਮੁਲਾਜ਼ਮ ਯੂਨੀਅਨ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂ ਬਗੀਚ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ ਮੁਲਾਜ਼ਮ ਅਤੇ ਆਸ਼ਾ ਵਰਕਰ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸਰਕਾਰੀ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂ ਹਰਜਿੰਦਰ ਸਿੰਘ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ‘ਬਰਾਬਰ ਕੰਮ ਲਈ ਬਰਾਬਰ ਤਨਖ਼ਾਹ’ ਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਐੱਨ.ਐੱਚ.ਐੱਮ ਮੁਲਾਜ਼ਮਾਂ ਨੂੰ ਲੋਇਲਟੀ ਬੋਨਸ ਅਤੇ ਬਣਦਾ ਤਨਖ਼ਾਹ ਵਾਧਾ ਦੇਣ ਦੇ ਨਾਲ-ਨਾਲ ਗ੍ਰੈਚੁਇਟੀ ਦਾ ਹੱਕ ਦਿੱਤਾ ਜਾਵੇ ਅਤੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸੇ ਤਰ੍ਹਾਂ ਆਸ਼ਾ ਵਰਕਰ ਯੂਨੀਅਨ ਦੀਆਂ ਆਗੂਆਂ ਰਾਜਵੰਤ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਹਿੰਮਾਂ ਨੂੰ ਪਿੰਡਾਂ ਅਤੇ ਘਰ-ਘਰ ਤੱਕ ਪਹੁੰਚਾਉਣ ਲਈ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਬਣਦੇ ਸਾਰੇ ਭੱਤੇ ਬਹਾਲ ਕੀਤੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਦੌਰਾਨ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਰੋਸ ਪ੍ਰਦਰਸ਼ਨਾਂ ਦਾ ਘੇਰਾ ਹੋਰ ਵਧਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਵੱਡੀ ਸੰਖਿਆ ਵਿਚ ਐੱਨ.ਐੱਚ.ਐੱਮ ਦੇ ਮੁਲਾਜ਼ਮ ਅਤੇ ਆਸ਼ਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਫ਼ਾਜ਼ਿਲਕਾ ਆਸ਼ਰਮ ’ਚ ਹਫ਼ਤਾਵਾਰੀ ਸਤਿਸੰਗ ਅਗਲੀ ਖ਼ਬਰ ਤਲਵੰਡੀ ਭਾਈ ’ਚ ਨਗਰ ਕੌਂਸਲ 10 ਦਿਨਾਂ ਸਫ਼ਾਈ ਮਹਾਂ ਅਭਿਆਨ ਆਰੰਭ ਵਿਧਾਇਕ ਦਹੀਯਾ ਤੇ ਪ੍ਰਧਾਨ ਕਰਨ ਗਿੱਲ ਨੇ ਹੱਥੀਂ ਸਫ਼ਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।