02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)- ਸਕੂਲੀ ਵਿਦਿਆਰਥੀਆਂ ਨੂੰ ਐਮਰਜੈਂਸੀ ਅਤੇ ਆਫ਼ਤਾਂ ਦੀ ਸਥਿਤੀ ਵਿਚ ਸੁਰੱਖਿਆ ਉਪਾਅ, ਬਚਾਅ ਕਾਰਜਾਂ ਅਤੇ ਸਿਵਲ ਡਿਫੈਂਸ ਦੀ ਭੂਮਿਕਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਐਸ. ਡੀ.

ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਸੰਬੰਧੀ ਸਿਖਲਾਈ ਦਿੰਦੇ ਸਿਵਲ ਡਿਫੈਂਸ ਦੇ ਅਧਿਕਾਰੀ। ਤਸਵੀਰ-ਗੁਰਿੰਦਰ ਸਿੰਘ 02-09-2026
ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)- ਸਕੂਲੀ ਵਿਦਿਆਰਥੀਆਂ ਨੂੰ ਐਮਰਜੈਂਸੀ ਅਤੇ ਆਫ਼ਤਾਂ ਦੀ ਸਥਿਤੀ ਵਿਚ ਸੁਰੱਖਿਆ ਉਪਾਅ, ਬਚਾਅ ਕਾਰਜਾਂ ਅਤੇ ਸਿਵਲ ਡਿਫੈਂਸ ਦੀ ਭੂਮਿਕਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਰਾਮ ਸਿੰਘ ਦੇ ਨਿਰਦੇਸ਼ਾਂ ਅਤੇ ਬਟਾਲੀਅਨ ਕਮਾਂਡਰ ਪੰਜਾਬ ਹੋਮਗਾਰਡਜ਼ ਫਿਰੋਜ਼ਪੁਰ ਕਮ-ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਗੁਰਲਵਦੀਪ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮਹੱਤਤਾ, ਇਸ ਦੇ ਕਾਰਜ ਖੇਤਰ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੀਆਂ ਮੁਢਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦੇਣਾ ਸੀ । ਪ੍ਰੋਗਰਾਮ ਦੀ ਸ਼ੁਰੂਆਤ ਸਟੋਰ ਸੁਪਰਡੈਂਟ ਸਿਵਲ ਡਿਫੈਂਸ ਫਿਰੋਜ਼ਪੁਰ ਪਰਮਿੰਦਰ ਸਿੰਘ ਬਾਠ ਵਲੋਂ ਸਿਵਲ ਡਿਫੈਂਸ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਜਾਣਕਾਰੀ ਦੇ ਕੇ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਅਰ ਰੇਡ ਵਾਰਨਿੰਗ (ਹਵਾਈ ਹਮਲੇ ਦੀ ਚਿਤਾਵਨੀ) ਲਈ ਵਰਤੇ ਜਾਂਦੇ ਸਾਇਰਨ ਸਿਸਟਮ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਮੌਕੇ ’ਤੇ ਸਾਇਰਨ ਦਾ ਪ੍ਰੈਕਟੀਕਲ ਡੈਮੋ ਵੀ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਭੂਚਾਲ ਵਰਗੀ ਕੁਦਰਤੀ ਆਫ਼ਤ ਦੌਰਾਨ ਆਪਣੇ ਬਚਾਅ ਦੇ ਤਰੀਕਿਆਂ ਅਤੇ ਰੈਸਕਿਊ ਕਾਰਜਾਂ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਡੈਮੋ ਰਾਹੀਂ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਘਬਰਾਉਣ ਦੀ ਬਜਾਏ ਸਾਵਧਾਨੀ ਅਤੇ ਸਮਝਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਇਸ ਸਿਖਲਾਈ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ ਪੁਸ਼ਪਕ ਮੈਣੀ ਅਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਗਗਨ ਸਿੰਘਲ ਅਤੇ ਵਰਿੰਦਰ ਮੋਹਨ ਸਿੰਘਲ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੀ ਮਾਨਸਿਕ ਤਿਆਰੀ ਦੇ ਨਾਲ-ਨਾਲ ਉਨ੍ਹਾਂ ਦੀ ਵਿਹਾਰਕ ਯੋਗਤਾ ਵਿਚ ਵੀ ਵਾਧਾ ਕਰਦੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੀ.ਡੀ. ਵਾਰੀਅਰ ਐਪ ’ਤੇ ਆਨਰੋਲ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਇਕ ਵਟਸਐਪ ਗਰੁੱਪ ਬਣਾ ਕੇ ਐਪ ’ਤੇ ਆਨਰੋਲਡ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਵਿਚ ਸ਼ਾਮਿਲ ਕੀਤਾ ਜਾਵੇਗਾ, ਤਾਂ ਜੋ ਸਿਵਲ ਡਿਫੈਂਸ ਦਫ਼ਤਰ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾ ਸਕੇ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਪਹਿਲਾਂ ਤੋਂ ਤਿਆਰ ਰਿਹਾ ਜਾ ਸਕੇ। ਇਸ ਮੌਕੇ ਸਿਵਲ ਡਿਫੈਂਸ ਫਿਰੋਜ਼ਪੁਰ ਵਲੋਂ ਕੰਪਨੀ ਕਮਾਂਡਰ ਅਨੀਸ਼ ਗੁਪਤਾ, ਟੀਮ ਮੈਂਬਰ ਪ੍ਰਤੀਕ ਮੋਂਗਾ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਜਿਸਟਰੀ ਕਰਵਾਉਣ ਲਈ ਮੰਗੀ ਗਈ 15 ਹਜ਼ਾਰ ਰਿਸ਼ਵਤ ਨਾ ਦੇਣ ’ਤੇ ਤਹਿਸੀਲਦਾਰ ਅਤੇ ਰੀਡਰ ’ਤੇ ਜ਼ਲੀਲ ਕਰਨ ਦਾ ਦੋਸ਼ ਅਗਲੀ ਖ਼ਬਰ ਪਿੰਡ ਫੇਰੋ ਕੇ ਤੋਂ ਹੋਰ 40 ਪਰਿਵਾਰ ਗੁਰਪ੍ਰੀਤ ਸੇਖੋਂ ਦੀ ਟੀਮ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।