02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਅਕਾਲੀ ਦਲ (ਬ) ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚੀਆਂ

ਕੁੱਲਗੜ੍ਹੀ, 1 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਗਰਮਾ ਰਿਹਾ ਹੈ । ਇਸੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਹਲਕੇ ’ਚ ਚੋਣ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ।

ਅਜੀਤ ਡੈਸਕ 02-09-2026
ਕੁੱਲਗੜ੍ਹੀ, 1 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਗਰਮਾ ਰਿਹਾ ਹੈ । ਇਸੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਹਲਕੇ ’ਚ ਚੋਣ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ । ਉਨ੍ਹਾਂ ਨੇ ਹਲਕੇ ਦੇ ਪਿੰਡ ਵਲੂਰ ਵਿਖੇ ਯੂਥ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਨਿਸ਼ਾਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਕਿਸਾਨ , ਮਜ਼ਦੂਰ , ਵਪਾਰੀ ਅਤੇ ਨੌਜਵਾਨ ਮੌਜੂਦਾ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਤਾਂ ਜੋ ਲੋਕਾਂ ਨੂੰ ਮੌਜੂਦਾ ਆਮ ਆਦਮੀ ਦੀ ਅਤੇ ਪਿਛਲੀ ਕਾਂਗਰਸ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਦਾ ਫ਼ਰਕ ਪਤਾ ਲੱਗੇ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ। ਯੂਥ ਆਗੂ ਸੁਰਿੰਦਰ ਸਿੰਘ ਬੱਬੂ ਮੈਂਬਰ ਕੋਰ ਕਮੇਟੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ । ਸਟੇਜ ਸਕੱਤਰ ਦੀ ਭੂਮਿਕਾ ਡਾ.ਗੁਰਸੇਵਕ ਸਿੰਘ ਹਰੀਪੁਰਾ ਸਰਕਲ ਪ੍ਰਧਾਨ ਬੀ.ਸੀ ਵਿੰਗ ਨੇ ਨਿਭਾਈ। ਇਸ ਸਮਾਗਮ ’ਚ ਗਗਨਦੀਪ ਸਿੰਘ ਵਲੂਰ, ਗੁਰਵਰਪ੍ਰਤੀਕ ਸਿੰਘ ਜਨੇਰ, ਦਵਿੰਦਰ ਪਾਲ ਸਿੰਘ ਲੂੰਬੜੀ ਵਾਲਾ, ਅਮਨਦੀਪ ਸਿੰਘ ਕੁੱਲਗੜ੍ਹੀ, ਨਿਮਰਤ ਸਿੰਘ ਸੰਧੂ, ਕਾਰਜ ਸਿੰਘ ਮਿਸ਼ਰੀਵਾਲਾ, ਗੁਰਵਿੰਦਰ ਸਿੰਘ ਨਾਜੂ ਸ਼ਾਹ ਵਾਲਾ, ਰਾਜਦੀਪ ਸਿੰਘ ਵਲੂਰ, ਬਲਜੀਤ ਸਿੰਘ ਗਡੋਡੂ, ਜਗਦੀਪ ਸਿੰਘ ਗਡੋਡੂ, ਸਾਰਜ ਸਿੰਘ ਰੁਕਨ ਸ਼ਾਹ ਵਾਲਾ, ਕੁਲਦੀਪ ਸਿੰਘ ਰੁਕਨ ਸ਼ਾਹ ਵਾਲਾ, ਗੁਰਪ੍ਰੀਤ ਸਿੰਘ ਵਲੂਰ, ਅੰਮ੍ਰਿਤ ਪਾਲ ਸਿੰਘ ਲੋਹਗੜ੍ਹ, ਸਿਮਰਨਜੀਤ ਸਿੰਘ ਲੋਹਗੜ੍ਹ ਆਦਿ ਯੂਥ ਆਗੂਆਂ ਨੂੰ ਆਪਣੇ ਪਿੰਡ ਅਤੇ ਆਸਪਾਸ ’ਚ ਪਾਰਟੀ ਦਾ ਪ੍ਰਚਾਰ ਕਰਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਸਮੇਂ ਮਲਕੀਤ ਸਿੰਘ ਲੋਹਗੜ੍ਹ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਬਲਵੰਤ ਸਿੰਘ ਸਿੱਧੂ ਜ਼ਿਲ੍ਹਾ ਮੀਤ ਪ੍ਰਧਾਨ, ਦਿਲਬਾਗ ਸਿੰਘ ਵਿਰਕ ਮੁੱਖ ਬੁਲਾਰਾ, ਹਰਪ੍ਰੀਤ ਸਿੰਘ ਸ਼ੇਰ ਖਾਂ ਯੂਥ ਆਗੂ, ਬਲਵਿੰਦਰ ਸਿੰਘ ਰੁਕਨ ਸ਼ਾਹ ਵਾਲਾ ਸਰਕਲ ਪ੍ਰਧਾਨ, ਕੁਲਦੀਪ ਸਿੰਘ ਮੱਲ ਵਾਲ, ਰਵਿੰਦਰ ਸਿੰਘ ਬਰਾੜ, ਰਮਨਦੀਪ ਸਿੰਘ ਕੁੱਲਗੜ੍ਹੀ, ਸ਼ਿਸਨਦੀਪ ਸਿੰਘ ਖ਼ਵਾਜਾ ਖੜਕ ਪ੍ਰਧਾਨ ਯੂਥ ਅਕਾਲੀ ਦਲ ਦਿਹਾਈ, ਅਮਰਜੀਤ ਸਿੰਘ ਬਾਲੇਵਾਲਾ, ਰੇਸ਼ਮ ਸਿੰਘ ਨੰਬਰਦਾਰ ਸਤੀਏ ਵਾਲਾ, ਜਜਵਿੰਦਰ ਸਿੰਘ ਸਾਦੇ ਹਾਸ਼ਮ, ਕਾਰਜ ਸਿੰਘ ਨਾਜੂ ਸ਼ਾਹ ਮਿਸ਼ਰੀ ਵਾਲਾ, ਗੁਰਮੇਲ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ ਸਮੇਤ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਮੌਕੇ ਦਾਣਾ ਮੰਡੀ ’ਚ ਲੱਗੇਗਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ 4 ਮੁਲਜ਼ਮ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।