ਚੰਡੀਗੜ੍ਹ ਦੇ ਮੋਰਚੇ ’ਚ ਸ਼ਾਮਿਲ ਹੋਣ ਲਈ ਜ਼ੀਰਾ ਤੋਂ ਭਾਕਿਯੂ ਲੱਖੋਵਾਲ ਦਾ ਕਾਫਲਾ ਰਵਾਨਾ
ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇਕ ਕਾਫਲਾ ਅਨਾਜ ਮੰਡੀ ਜ਼ੀਰਾ ਤੋਂ ਰਵਾਨਾ ਹੋਇਆ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀਵਾਲਾ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਵਿਚ ਰਵਾਨਾ ਹੋਏ ।
ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇਕ ਕਾਫਲਾ ਅਨਾਜ ਮੰਡੀ ਜ਼ੀਰਾ ਤੋਂ ਰਵਾਨਾ ਹੋਇਆ । ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀਵਾਲਾ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਵਿਚ ਰਵਾਨਾ ਹੋਏ । ਰਵਾਨਾ ਹੋਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੋਰਚੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਫਸਲਾਂ ’ਤੇ ਐਮ.ਐਸ.ਪੀ.ਦੀ ਮੰਗ, ਕਿਸਾਨਾਂ,ਮਜ਼ਦੂਰਾਂ ਦੇ ਕਰਜ਼ਿਆਂ ਨੂੰ ਮਾਫ ਕਰਨ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਾਨੂੰਨ ਵਿਚ ਤਬਦੀਲੀਆਂ ਕਰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਅਤੇ ਗੰਨੇ ਦੇ ਭਾਅ ਵਿਚ ਵਾਧੇ ਦੀ ਮੰਗ ਕੀਤੀ ਜਾਵੇਗੀ। ਉਹਨਾ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਹੀ ਵਾਪਿਸ ਆਪਣੇ ਘਰਾਂ ਨੂੰ ਪਰਤਣਗੇ। ਜੇਕਰ ਧਰਨਾ ਪ੍ਰਦਰਸ਼ਨ ਹੋਰ ਲੰਮਾ ਸਮਾਂ ਚਲਾਉਣ ਦੀ ਲੋੜ ਪਈ ਤਾਂ ਇਸ ਲਈ ਹੋਰ ਵੱਡੀ ਲਾਮਬੰਦੀ ਕੀਤੀ ਜਾਵੇਗੀ। ਇਸ ਕਾਫਲੇ ਵਿਚ ਜਲੌਰ ਸਿੰਘ ਮਣਕਿਆਂਵਾਲੀ ਵਿੱਤ ਸਕੱਤਰ ਜ਼ਿਲ੍ਹਾ ਫਿਰੋਜ਼ਪਰ, ਬਲਵਿੰਦਰ ਸਿੰਘ ਜ਼ੀਰਾ ਪ੍ਰੈਸ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਮਰਖਾਈ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ,ਚਮਕੌਰ ਸਿੰਘ ਖੋਸਾ, ਗੁਰਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮੱਖੂ, ਡਾ. ਸਰਬਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ,ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਨੰਦ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ,ਕਮਲਪ੍ਰੀਤ ਸਿੰਘ ਇਕਾਈ ਪ੍ਰਧਾਨ ਮਰੂੜ, ਨੈਬ ਸਿੰਘ ਸਨੇਰ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਕੁਲਦੀਪ ਸਿੰਘ ਮੁੱਖ ਸਕੱਤਰ, ਦਵਿੰਦਰ ਸਿੰਘ, ਰੇਸ਼ਮ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਮਰੂੜ, ਰਾਜਵਿੰਦਰ ਸਿੰਘ ਮਣਕਿਆਂਵਾਲੀ, ਜਸਵੀਰ ਸਿੰਘ ਸੋਢੀਵਾਲਾ, ਹਰਜਿੰਦਰ ਸਿੰਘ ਦੌਧਰੀਆ, ਮਨਜੀਤ ਸਿੰਘ ਸਨੇਰ ਮਨੋਹਰ ਲਾਲ ਦੁੱਗਲ, ਦਲਜੀਤ ਸਿੰਘ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਬੋਹੜ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਸ਼ੀਹਾਂਪਾੜੀ, ਮਨਜਿੰਦਰ ਸਿੰਘ ਮਨਸੂਰਦੇਵਾ, ਰਵੀਇੰਦਰ ਸਿੰਘ ਮਨਸੂਰਦੇਵਾ ਅਤੇ ਤੇਜਾ ਸਿੰਘ ਮਨਸੂਰਦੇਵਾ ਸ਼ਾਮਿਲ ਸਨ।