03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਕਰਵਾਇਆ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ

ਤਲਵੰਡੀ ਭਾਈ, 2 ਸਤੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਜ਼ਿਲ੍ਹਾ ਖੇਡ ਵਿਭਾਗ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਗੁਰਜੰਟ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਮੁੱਖ ਮਹਿਮਾਨ ਗੁਰਜੰਟ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ-ਰਵਿੰਦਰ ਸਿੰਘ ਬਜਾਜ 03-09-2026
ਤਲਵੰਡੀ ਭਾਈ, 2 ਸਤੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਜ਼ਿਲ੍ਹਾ ਖੇਡ ਵਿਭਾਗ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਗੁਰਜੰਟ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਟੂਰਨਾਮੈਂਟ ਦਾ ਆਰੰਭ ਕਰਦਿਆਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਆਈਆਂ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਤੇ ਜ਼ਿਲ੍ਹਾ ਪੱਧਰੀ ਖੇਡ ਅਧਿਕਾਰੀਆਂ ਨੂੰ ਜੀ ਆਇਆਂ ਆਖਿਆ। ਮਾਸਟਰ ਨਾਇਬ ਸਿੰਘ ਵਲੋਂ ਖੇਡ ਮੈਦਾਨ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ ਗਏ। ਵਿੱਦਿਆ ਇੰਚਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਮੀਤ ਸਿੰਘ ਬੂਹ ਵਲੋਂ ਕਾਲਜ ਸਟਾਫ਼ ਨੂੰ ਅਜਿਹੇ ਉਪਰਾਲੇ ਲਈ ਵਧਾਈ ਦਿੱਤੀ। ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਅੰਡਰ-19 ਦੇ ਵਰਗ ਅਧੀਨ ਪਹਿਲਾ ਸਥਾਨ ਗੁਰੂਹਰਸਹਾਏ-1, ਦੂਜਾ ਸਥਾਨ ਘੱਲ ਖ਼ੁਰਦ ਤੇ ਅੰਡਰ-17 ਵਰਗ ਪਹਿਲਾ ਸਥਾਨ ਘੱਲ ਖ਼ੁਰਦ, ਦੂਜਾ ਸਥਾਨ ਗੁਰੂਹਰਸਹਾਏ-1, ਤੀਜਾ ਸਥਾਨ ਫ਼ਿਰੋਜ਼ਪੁਰ-3 ਜੇਤੂ ਰਹੇ। ਖੇਡ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਇਸ ਨੈਸ਼ਨਲ ਸਟਾਈਲ ਕਬੱਡੀ ਵਿਚ ਕਰੀਬ 33 ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸ਼ਬਦ ਗਾਇਣ ਕਰਕੇ ਇਸ ਟੂਰਨਾਮੈਂਟ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ। ਪ੍ਰਿੰਸੀਪਲ ਰਜਵਿੰਦਰ ਕੌਰ ਨੇ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਅਤੇ ਇੰਚਾਰਜਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਰਜਿੰਦਰ ਕੁਮਾਰ ਜੀ.ਜੀ.ਐੱਸ.ਐੱਸ ਸਕੂਲ ਮੁੱਦਕੀ, ਜ਼ੋਨ ਸਕੱਤਰ ਬਲਜਿੰਦਰ ਸਿੰਘ ਡੀ.ਪੀ.ਈ. ਸਰਕਾਰੀ ਹਾਈ ਸਕੂਲ ਲੱਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿੰਨਾਂ ਨੇ ਇਹ ਸੰਸਥਾ ਦੇ ਖੇਡ ਮੈਦਾਨਾਂ ਨੂੰ ਇਸ ਵੱਡੇ ਕਾਰਜ ਲਈ ਚੁਣਿਆ। ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸੰਸਥਾ ਦੇ ਸਟਾਫ਼ ਮੈਂਬਰ ਗੁਰਵਿੰਦਰ ਕੌਰ, ਪ੍ਰੋ. ਗੁਰਪਾਲ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਸਿਮਰਨਜੀਤ ਸਿੰਘ, ਪ੍ਰੋ. ਰੋਹਿਨੀ ਗੁਪਤਾ, ਪ੍ਰੋ. ਸੋਨਿਕਾ, ਪ੍ਰੋ. ਗੁੰਜਨ, ਪ੍ਰੋ. ਦਵਿੰਦਰ ਕੌਰ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਗੁਰਮਨਬੀਰ ਕੌਰ ਅਤੇ ਬਾਕੀ ਮੈਂਬਰ ਸਾਹਿਬਾਨਾਂ ਵਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਗਈ। ਟੂਰਨਾਮੈਂਟ ਜਸਵਿੰਦਰ ਸਿੰਘ ਜ਼ਿਲ੍ਹਾ ਸੈਕਟਰੀ ਖੇਡ ਵਿਭਾਗ, ਬਲਜਿੰਦਰ ਸਿੰਘ ਜ਼ੋਨ ਸੈਕਟਰੀ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਨੇਪਰੇ ਚੜ੍ਹਿਆ। ਇਸ ਮੌਕੇ ਰੁਪਿੰਦਰ ਸਿੰਘ ਮੋਨੂੰ, ਮਾਸਟਰ ਨਾਇਬ ਸਿੰਘ, ਅੰਮ੍ਰਿਤਪਾਲ ਬਾਂਸਲ, ਨਰੇਸ਼, ਦੇਸ ਰਾਜ ਅਹੂਜਾ, ਓਮ ਪ੍ਰਕਾਸ਼, ਹੀਰਾ ਲਾਲ ਪੁਰੀ, ਬਲਵਿੰਦਰ ਸਿੰਘ ਢੱਬ, ਦੇਵ ਗੁਪਤਾ, ਬਲਦੇਵ ਸਿੰਘ ਬਰਾੜ, ਬਲਵੰਤ ਸਿੰਘ ਕਲਸੀ, ਰਾਮ ਸਰੂਪ, ਬਲਵੰਤ ਸਿੰਘ ਭੰਗਰਾ ਹਾਜ਼ਰ ਸਨ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਗੁਰਜਗਜੀਤ ਕੌਰ ਅਤੇ ਪ੍ਰੋਫੈਸਰ ਸ਼ਿੰਦਰਪਾਲ ਸਿੰਘ ਨੂੰ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਿਖੇ ਲੱਗਿਆ ਮੁਫ਼ਤ ਫਾਈਬ੍ਰੋਸਕੈਨ ਕੈਂਪ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨਾ ਬੇਹੱਦ ਨਿੰਦਣਯੋਗ-ਆਸ਼ੂ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।