05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ

ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ ਕੀਤੀ ਗਈ ਹੈ। ਡਿਜੀਟਲ ਲਾਕਰ ਵਿਚ ਯਾਤਰੀ ਆਪਣੇ ਬੈਗ ਅਤੇ ਹੋਰ ਸਾਮਾਨ ਨੂੰ ਸੁਰੱਖਿਅਤ ਤੌਰ ’ਤੇ ਰੱਖ ਸਕਣਗੇ।

ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਦੀ ਤਸਵੀਰ। ਅਜੀਤ ਤਸਵੀਰ 05-09-2026
ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ ਕੀਤੀ ਗਈ ਹੈ। ਡਿਜੀਟਲ ਲਾਕਰ ਵਿਚ ਯਾਤਰੀ ਆਪਣੇ ਬੈਗ ਅਤੇ ਹੋਰ ਸਾਮਾਨ ਨੂੰ ਸੁਰੱਖਿਅਤ ਤੌਰ ’ਤੇ ਰੱਖ ਸਕਣਗੇ। ਇਸ ਨਾਲ ਯਾਤਰੀਆਂ ਨੂੰ ਆਪਣੇ ਸਾਮਾਨ ਦੇ ਨਾਲ ਹਰ ਸਮੇਂ ਘੁੰਮਣ ਦੀ ਪਰੇਸ਼ਾਨੀ ਤੋਂ ਮੁਕਤੀ ਮਿਲੇਗੀ, ਵਿਸ਼ੇਸ਼ ਤੌਰ ’ਤੇ ਉਨ੍ਹਾਂ ਯਾਤਰੀਆਂ ਨੂੰ ਜਿਨ੍ਹਾਂ ਨੇ ਟਰੇਨ ਦਾ ਇੰਤਜ਼ਾਰ ਕਰਨਾ ਹੁੰਦਾ ਹੈ ਜਾਂ ਕੁੱਝ ਸਮੇਂ ਲਈ ਸਟੇਸ਼ਨ ਤੋਂ ਬਾਹਰ ਜਾਣਾ ਹੁੰਦਾ ਹੈ। ਡਿਜੀਟਲ ਲਾਕਰ ਸਹੂਲਤ ਤਹਿਤ ਯਾਤਰੀ ਆਪਣੀ ਲੋੜ ਅਨੁਸਾਰ ਲਾਕਰ ਨੂੰ ਨਿਰਧਾਰਿਤ ਸਮੇਂ ਲਈ ਬੁੱਕ ਕਰ ਸਕਣਗੇ। ਕਿਰਾਇਆ ਵੀ ਸਮੇਂ ਦੀ ਮਿਆਦ ਦੇ ਹਿਸਾਬ ਨਾਲ ਲਿਆ ਜਾਵੇਗਾ। ਯਾਤਰੀ ਨੂੰ ਲਾਕਰ ਪੈਨਲ ’ਤੇ ਆਪਣਾ ਮੋਬਾਈਲ ਨੰਬਰ ਦਰਜ ਕਰਕੇ ਓ.ਟੀ.ਪੀ. ਪ੍ਰਾਪਤ ਕਰਨਾ ਹੋਵੇਗਾ। ਇਸ ਤੋਂ ਬਾਅਦ ਲਾਕਰ ਦੀ ਚੋਣ ਕਰਕੇ ਕਿਊ.ਆਰ.ਕੋਡ ਸਕੈਨ ਕਰਕੇ ਆਨਲਾਈਨ ਭੁਗਤਾਨ ਕੀਤਾ ਜਾ ਸਕੇਗਾ। ਬਿਆਸ ਰੇਲਵੇ ਸਟੇਸ਼ਨ ’ਤੇ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਦਾ ਲਾਭ ਮਿਲੇਗਾ ਅਤੇ ਯਾਤਰੀਆਂ ਦੇ ਸਾਮਾਨ ਦੀ ਸੁਰੱਖਿਆ ਯਕੀਨੀ ਹੋਵੇਗੀ।
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ 17 ਤਗਮੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਬਹਾਦਰ ਕੇ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।