5 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ
ਤਲਵੰਡੀ ਭਾਈ, 5 ਸਤੰਬਰ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਅੱਜ ਵੀ ਬੰਦ ਪਈ ਪਾਈਪ ਫ਼ੈਕਟਰੀ ਨੇੜੇ ਟੀ-ਪੁਆਇੰਟ ਲੱਲੇ ਵਿਚ ਬੈਠਾ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਇਹ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਵਿਕਰਮਦੀਪ ਸਿੰਘ ਪੁੱਤਰ ਸੋਨੂੰ ਵਾਸੀ ਕੂਕਾ ਬਸਤੀ ਸੈਂਭੀ ਵਾਲੀ ਗਲੀ ਤਲਵੰਡੀ ਭਾਈ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਅਜੀਤ ਡੈਸਕ
06-09-2026