06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੂਟੇ ਲਗਾਉਣ ਲਈ ਬੀਕਾਨੇਰ ਮਿਸ਼ਠਾਨ ਭੰਡਾਰ ਵਲੋਂ ਮੰਦਰ ਕਮੇਟੀ ਨੂੰ ਰਾਸ਼ੀ ਭੇਟ

ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਨੂੰ ਹਰਿਆ-ਭਰਿਆ ਰੱਖਣ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਸਥਾਨਕ ਕਸਬੇ ਦੇ ਬੀਕਾਨੇਰ ਮਿਸ਼ਠਾਨ ਭੰਡਾਰ ਵਲੋਂ ਮੁੱਦਕੀ ਦੇ ਲੋਹਾਮ ਰੋਡ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਬੂਟੇ ਲਗਾਏ ਗਏ। ਇਸ ਦੌਰਾਨ ਬੀਕਾਨੇਰ ਮਿਸ਼ਠਾਨ ਭੰਡਾਰ ਦੇ ਮਾਲਕ ਪੂਨਮ ਸਿੰਘ, ਸਰਵਣ ਸਿੰਘ, ਭੈਰੋਂ ਸਿੰਘ ਆਦਿ ਬੀਕਾਨੇਰ ਪਰਿਵਾਰ ਵਲੋਂ ਮੰਦਰ ਵਿਖੇ ਸਾਫ਼-ਸਫ਼ਾਈ ਕੀਤੀ ਗਈ, ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ।

ਅਜੀਤ ਡੈਸਕ 06-09-2026
ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਨੂੰ ਹਰਿਆ-ਭਰਿਆ ਰੱਖਣ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਸਥਾਨਕ ਕਸਬੇ ਦੇ ਬੀਕਾਨੇਰ ਮਿਸ਼ਠਾਨ ਭੰਡਾਰ ਵਲੋਂ ਮੁੱਦਕੀ ਦੇ ਲੋਹਾਮ ਰੋਡ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਬੂਟੇ ਲਗਾਏ ਗਏ। ਇਸ ਦੌਰਾਨ ਬੀਕਾਨੇਰ ਮਿਸ਼ਠਾਨ ਭੰਡਾਰ ਦੇ ਮਾਲਕ ਪੂਨਮ ਸਿੰਘ, ਸਰਵਣ ਸਿੰਘ, ਭੈਰੋਂ ਸਿੰਘ ਆਦਿ ਬੀਕਾਨੇਰ ਪਰਿਵਾਰ ਵਲੋਂ ਮੰਦਰ ਵਿਖੇ ਸਾਫ਼-ਸਫ਼ਾਈ ਕੀਤੀ ਗਈ, ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਦੌਰਾਨ ਬੀਕਾਨੇਰ ਮਿਸ਼ਠਾਨ ਭੰਡਾਰ ਵਾਲਿਆਂ ਵਲੋਂ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਮੁੱਦਕੀ ਦੇ ਪ੍ਰਧਾਨ ਰਵਿੰਦਰ ਕੁਮਾਰ ਗਰਗ, ਸ਼ੀਤਲ ਕੁਮਾਰ ਅਗਰਵਾਲ, ਪੰਡਿਤ ਗੋਵਿੰਦ ਰਾਮ ਆਦਿ ਮੈਂਬਰਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਲਈ 5100 ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਬੀਕਾਨੇਰ ਮਿਸ਼ਠਾਨ ਭੰਡਾਰ ਦੇ ਮਾਲਕ ਪੂਨਮ ਸਿੰਘ ਨੇ ਕਿਹਾ ਕਿ ਧਰਤੀ ’ਤੇ ਦਿਨੋਂ-ਦਿਨ ਵਿਗੜ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਵੱਡੇ ਹੋਣ ਤੱਕ ਪਾਣੀ ਦੇਣਾ ਤੇ ਉਨ੍ਹਾਂ ਦੀ ਰਾਖੀ ਕਰਨਾ ਵੀ ਸਾਡਾ ਫ਼ਰਜ਼ ਹੈ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸਰਬਸੰਮਤੀ ਨਾਲ ਨਵੀਂ ਜ਼ਿਲ੍ਹਾ ਟੀਮ ਦਾ ਗਠਨ ਅਗਲੀ ਖ਼ਬਰ ਗੁਰਭੇਜ ਸਿੰਘ ਕੁਹਾਲਾ ਦੀ ਅਧਿਆਪਕ ਰਾਜ ਪੁਰਸਕਾਰ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।