ਆਮ ਨਾਗਰਿਕਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਦੀ ਥਰਡ ਡਿਗਰੀ ਦੀ ਵਰਤੋਂ ਬੇਹੱਦ ਨਿੰਦਣਯੋਗ - ਬੀਬੀ ਰਾਜਵਿੰਦਰ ਕੌਰ ਸਿਆਲ
ਫ਼ਿਰੋਜ਼ਪੁਰ,7 ਸਤੰਬਰ (ਸੁਖਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਭਾਜਪਾ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਥਰਡ ਡਿਗਰੀ ਦੀ ਵਰਤੋਂ ਅਤੇ ਜ਼ਿਆਦਤੀਆਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮੋਹਨਜੀਤ ਸਿੰਘ ਸਿੱਧੂ ਨਾਲ ਵਾਪਰੀ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਨੇ ਪੰਜਾਬ ਪੁਲਿਸ ਦੇ ਕੰਮਕਾਜ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਅਜੀਤ ਡੈਸਕ
08-09-2026