09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗਸ਼ਤ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.

ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਐੱਸ.ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਕਰਮਚਾਰੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਨਮੋਲ ਸਿੰਘ ਉਰਫ਼ ਗੋਰੀ ਪੁੱਤਰ ਗਗਨਦੀਪ ਸਿੰਘ ਵਾਸੀ ਬਸਤੀ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ (ਨਾਨ-ਕਮਰਸ਼ੀਅਲ ਮਾਤਰਾ) ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ ਅਗਲੀ ਖ਼ਬਰ ਰਜਿਸਟਰੀ ਕਰਨ ਬਦਲੇ ਪੈਸੇ ਮੰਗਣ ਵਾਲੇ ਤਹਿਸੀਲਦਾਰ ਦੀ ਈ.ਡੀ. ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।