09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ

ਕੁੱਲਗੜ੍ਹੀ (ਫ਼ਿਰੋਜ਼ਪੁਰ), 8 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਹੋਇਆਂ ਕਰਨ ਸ਼ਰਮਾ ਡੀ. ਐੱਸ.

ਅਜੀਤ ਡੈਸਕ 09-09-2026
ਕੁੱਲਗੜ੍ਹੀ (ਫ਼ਿਰੋਜ਼ਪੁਰ), 8 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਹੋਇਆਂ ਕਰਨ ਸ਼ਰਮਾ ਡੀ.ਐੱਸ.ਪੀ. (ਦਿਹਾਤੀ) ਦੀ ਅਗਵਾਈ ਹੇਠ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਵਿਚ ਛਾਪੇਮਾਰੀ ਕਰਕੇ 1 ਕਿੱਲੋ 964 ਗ੍ਰਾਮ ਆਈਸ ਡਰੱਗ (ਕ੍ਰਿਸਟਲ ਮੈਥਾਫੈਟਾਮਾਈਨ), ਇਕ ਮੋਬਾਈਲ ਫ਼ੋਨ ਅਤੇ ਇਕ ਕਰੂਜ਼ ਕਾਰ ਸਮੇਤ ਇਕ ਨੌਜਵਾਨ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਨੌਜਵਾਨ ਦੀ ਪਛਾਣ ਹਰਸ਼ਦੀਪ ਸਿੰਘ ਉਰਫ਼ ਪਿਯੂਸ਼ ਵਾਸੀ ਅਸ਼ੋਕ ਨਗਰ, ਥਾਣਾ ਸਲੇਮ ਟਾਬਰੀ (ਲੁਧਿਆਣਾ) ਵਜੋਂ ਹੋਈ ਹੈ। ਉਕਤ ਨੌਜਵਾਨ ਦੇ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਤਸਕਰ ਦੇ ਅਗਲੇ-ਪਿਛਲੇ ਸੰਪਰਕਾਂ ਦਾ ਪਤਾ ਲਗਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਹਦੂਦ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
ਪਿਛਲੀ ਖ਼ਬਰ ਦੂਜੇ ਦਿਨ ਬਲਾਕ ਫ਼ਿਰੋਜ਼ਪੁਰ ਅਤੇ ਮਮਦੋਟ ’ਚ ਅਥਲੈਟਿਕਸ, ਵਾਲੀਬਾਲ, ਖੋ-ਖੋ, ਸ਼ਾਟਪੁੱਟ ਅਤੇ ਕਬੱਡੀ ਦੇ ਫਸਵੇਂ ਮੁਕਾਬਲੇ ਅਗਲੀ ਖ਼ਬਰ ਗਸ਼ਤ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।