09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਪਿੰਡ ਕੁਟੀ ’ਚ ਹੋਈ ਮੀਟਿੰਗ

ਗੋਲੂ ਕਾ ਮੋੜ, 8 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਿੰਡ ਕੁਟੀ ਵਿਖੇ ਹਰਭਜਨ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਕੀਤੀ।

ਅਜੀਤ ਡੈਸਕ 09-09-2026
ਗੋਲੂ ਕਾ ਮੋੜ, 8 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਿੰਡ ਕੁਟੀ ਵਿਖੇ ਹਰਭਜਨ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਕੀਤੀ। ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਗਿਆ। ਇਸ ਤਹਿਤ ਸੇਵਾਮੁਕਤ ਸੂਬੇਦਾਰ ਸੁਖਦੇਵ ਸਿੰਘ ਕੁਟੀ ਨੂੰ ਸਰਕਲ ਅਮੀਰ ਖ਼ਾਸ ਦਾ ਪ੍ਰਧਾਨ ਨਿਯੁਕਤ ਅਤੇ ਇਕਬਾਲ ਸਿੰਘ ਨੂੰ ਵਰਕਿੰਗ ਕਮੇਟੀ ਮੈਂਬਰ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੂਬੇਦਾਰ ਸੁਖਦੇਵ ਸਿੰਘ ਕੁਟੀ ਦੀ ਰਹਿਨੁਮਾਈ ਹੇਠ ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪਿੰਡ ਕੁਟੀ ਦੇ ਹਰਭਜਨ ਸਿੰਘ, ਪਰਮਜੀਤ ਕੌਰ, ਸਿਮਰਨ ਕੌਰ, ਸਿਮਰਨਜੀਤ ਕੌਰ, ਰਣਜੀਤ ਕੌਰ, ਬਲਜੀਤ ਸਿੰਘ, ਸਲਵਿੰਦਰਪਾਲ ਸਿੰਘ, ਸੁਭਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵ-ਨਿਯੁਕਤ ਸਰਕਲ ਪ੍ਰਧਾਨ ਸੂਬੇਦਾਰ ਸੁਖਦੇਵ ਸਿੰਘ ਨੂੰ ਵੱਖ-ਵੱਖ ਆਗੂਆਂ ਅਤੇ ਵਰਕਰਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਇਸ ਮੌਕੇ ਤੇਜਿੰਦਰ ਸਿੰਘ ਦਿਉਲ ਯੂਥ ਪ੍ਰਧਾਨ ਪੰਜਾਬ, ਇਕਬਾਲ ਸਿੰਘ ਵਰਕਿੰਗ ਕਮੇਟੀ ਮੈਂਬਰ, ਬੂਟਾ ਸਿੰਘ ਕਰੀ ਕਲਾਂ ਸਰਕਲ ਪ੍ਰਧਾਨ ਗੁਰੂਹਰਸਹਾਏ, ਗੁਰਮੀਤ ਸਿੰਘ ਕੋਹਰ ਸਿੰਘ ਵਾਲਾ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਸੀਨੀਅਰ ਯੂਥ ਪ੍ਰਧਾਨ ਗੁਰੂਹਰਸਹਾਏ, ਡਾ.ਨਿਸ਼ਾਨ ਸਿੰਘ ਸੀਨੀਅਰ ਆਗੂ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ ਗੁਰੂਹਰਸਹਾਏ ਤੋਂ ਇਲਾਵਾ ਬਲਵਿੰਦਰ ਸਿੰਘ, ਰਾਜੀਵ, ਨਿਸ਼ਾ, ਰਾਹੁਲ, ਪਰਮਿੰਦਰ, ਯਸ਼, ਵੰਸੂ, ਅਭਿਜੀਤ, ਅਨਵਿੰਦਰ, ਜਸਨਦੀਪ ਸਿੰਘ ਅਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਆਗੂਆਂ ਨੇ ਡਿਵਾਈਡਰਾਂ ਉੱਤੇ ਪੋਸਟਰ ਲਾ ਕੇ ਸ਼ਹਿਰ ਦੀ ਵਿਗਾੜੀ ਦਿੱਖ ਅਗਲੀ ਖ਼ਬਰ ਨਿਸ਼ਾਨੇਬਾਜ਼ੀ ’ਚ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਗੁਰਵੰਸ਼ਬੀਰ ਨੇ ਗੱਡੇ ਜਿੱਤ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।