09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਲਮ ਛੋੜ-ਕੰਪਿਊਟਰ ਬੰਦ ਹੜਤਾਲ ਦੌਰਾਨ ਸੈਂਕੜੇ ਮੁਲਾਜ਼ਮ ਉੱਤਰੇ ਸੜਕਾਂ ’ਤੇ

ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਕੀਤੀ ਜਾ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦਫ਼ਤਰੀ ਕਾਮਿਆਂ ਨੇ ਕੰਮਕਾਜ ਬੰਦ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਜੰਮ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਕੀਤੀ ਜਾ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦਫ਼ਤਰੀ ਕਾਮਿਆਂ ਨੇ ਕੰਮਕਾਜ ਬੰਦ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਨੇ ਘੜੇ ਭੰਨ ਕੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ। ਇਸ ਦੌਰਾਨ ਸੈਂਕੜੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੋਨੂੰ ਕਸ਼ਯਪ, ਜ਼ਿਲ੍ਹਾ ਖ਼ਜ਼ਾਨਚੀ ਪ੍ਰਦੀਪ ਵਿਨਾਇਕ, ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ ਭਾਂਗਰ, ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਸੋਢੀ, ਜਨਰਲ ਸਕੱਤਰ ਯਾਦਵਿੰਦਰ ਸਿੰਘ, ਦੀਪਕ ਲੂੰਬਾ, ਕੁਲਦੀਪ, ਸੰਦੀਪ ਸਿੰਘ ਦਿਓਲ, ਡੀ.ਸੀ. ਦਫ਼ਤਰ ਦੇ ਪ੍ਰਧਾਨ ਗੁਰਤੇਜ ਸਿੰਘ, ਲੋਕ ਨਿਰਮਾਣ ਵਿਭਾਗ ਤੋਂ ਜੁਗਲ ਕਿਸ਼ੋਰ ਆਨੰਦ, ਖ਼ਜ਼ਾਨਾ ਦਫ਼ਤਰ ਤੋਂ ਹਰਪ੍ਰੀਤ ਦੁੱਗਲ ਅਤੇ ਪਵਨ ਕੁਮਾਰ, ਸਿੱਖਿਆ ਵਿਭਾਗ ਤੋਂ ਸੂਬਾ ਆਗੂ ਵਰੁਣ ਕੁਮਾਰ, ਫੂਡ ਸਪਲਾਈ ਵਿਭਾਗ ਤੋਂ ਹਰਮੀਤ ਮੱਲੀ, ਸਾਬਕਾ ਪ੍ਰਧਾਨ ਮਨੋਹਰ ਲਾਲ, ਸਿਵਲ ਸਰਜਨ ਦਫ਼ਤਰ ਤੋਂ ਵਿਕਾਸ ਕਾਲੜਾ ਅਤੇ ਮੁੱਖਾ ਕੁਮਾਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਿਰਫ਼ ਭਰੋਸੇ ਦੇ ਰਹੀ ਹੈ, ਪਰ ਅਜੇ ਤੱਕ ਕਿਸੇ ਵੀ ਮੁੱਖ ਮੰਗ ਦਾ ਢੁਕਵਾਂ ਹੱਲ ਨਹੀਂ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦਾ ਮੁਕੰਮਲ ਨੋਟੀਫ਼ਿਕੇਸ਼ਨ ਜਾਰੀ ਕਰਕੇ ਲਾਗੂ ਕਰਨਾ, 18 ਫ਼ੀਸਦੀ ਡੀ.ਏ. ਜਾਰੀ ਕਰਨਾ ਅਤੇ ਇਸ ਦੇ ਬਕਾਏ ਦੀ ਅਦਾਇਗੀ ਕਰਨਾ, 15 ਜਨਵਰੀ 2015 ਦਾ ਪੱਤਰ ਰੱਦ ਕਰਨਾ ਅਤੇ 17 ਜੁਲਾਈ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ ਲੰਬੇ ਸਮੇਂ ਤੋਂ ਸਰਕਾਰ ਨਾਲ ਗੱਲਬਾਤ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹੜਤਾਲ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਫ਼ਾਜ਼ਿਲਕਾ ਹਲਕੇ ਤੋਂ ਟਿਕਟ ਪ੍ਰਾਪਤੀ ਦੇ ਚਾਹਵਾਨਾਂ ਦੀਆਂ ਲੱਗੀਆਂ ਕਤਾਰਾਂ ਅਗਲੀ ਖ਼ਬਰ 2 ਘਰਾਂ ’ਚ ਦਾਖ਼ਲ ਹੋਣ ਦੀ ਕੋਸ਼ਿਸ਼, ਘਰ ਵਾਲਿਆਂ ਦੇ ਜਾਗਣ ਕਾਰਨ ਚੋਰਾਂ ਨੂੰ ਮੁੜਨਾ ਪਿਆ ਬੇਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।