ਵਾਹਨ ਖ਼ਰੀਦਣ ਜਾਂ ਵੇਚਣ ਤੋਂ ਪਹਿਲਾਂ ਸਾਵਧਾਨ ! ਨਵੇਂ ਨਿਯਮ ਹੋਏ ਲਾਗੂ
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਸੈਂਟਰਲ ਮੋਟਰ ਵਹੀਕਲ ਰੂਲਜ਼,1989 ਦੇ ਰੂਲ 55-ਏ ਤੋਂ 55ਐੱਚ ਤਹਿਤ ਰਜਿਸਟਰਡ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਡੀਲਰਾਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਵਾਹਨਾਂ ਦੀ ਖ਼ਰੀਦ ਅਤੇ ਵਿੱਕਰੀ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਵਿਵਸਥਿਤ ਤੇ ਜਵਾਬਦੇਹ ਬਣਾਉਣਾ ਹੈ ਤੇ ਇਨ੍ਹਾਂ ਨਿਯਮਾਂ ਤਹਿਤ ਹੁਣ ਬਿਨਾਂ ਅਧਿਕਾਰਤ ਸਰਟੀਫਿਕੇਟ ਦੇ ਕੋਈ ਵੀ ਵਿਅਕਤੀ ਰਜਿਸਟਰਡ ਵਾਹਨਾਂ ਦੀ ਡੀਲਰਸ਼ਿਪ ਨਹੀਂ ਕਰ ਸਕੇਗਾ।
ਜ
ਜਾਣਕਾਰੀ ਦਿੰਦੇ ਆਰ.ਟੀ.,ਓ ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ। ਅਜੀਤ ਤਸਵੀਰ
11-09-2026
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਸੈਂਟਰਲ ਮੋਟਰ ਵਹੀਕਲ ਰੂਲਜ਼,1989 ਦੇ ਰੂਲ 55-ਏ ਤੋਂ 55ਐੱਚ ਤਹਿਤ ਰਜਿਸਟਰਡ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਡੀਲਰਾਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ਼ ਵਾਹਨਾਂ ਦੀ ਖ਼ਰੀਦ ਅਤੇ ਵਿੱਕਰੀ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਵਿਵਸਥਿਤ ਤੇ ਜਵਾਬਦੇਹ ਬਣਾਉਣਾ ਹੈ ਤੇ ਇਨ੍ਹਾਂ ਨਿਯਮਾਂ ਤਹਿਤ ਹੁਣ ਬਿਨਾਂ ਅਧਿਕਾਰਤ ਸਰਟੀਫਿਕੇਟ ਦੇ ਕੋਈ ਵੀ ਵਿਅਕਤੀ ਰਜਿਸਟਰਡ ਵਾਹਨਾਂ ਦੀ ਡੀਲਰਸ਼ਿਪ ਨਹੀਂ ਕਰ ਸਕੇਗਾ। ਇਹ ਜਾਣਕਾਰੀ ਰਿਜਨਲ ਟਰਾਂਸਪੋਰਟ ਅਫ਼ਸਰ ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਾਹਨ ਮਾਲਕਾਂ, ਖ਼ਰੀਦਦਾਰਾਂ ਤੇ ਅਧਿਕਾਰਤ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਮੋਟਰ ਵਹੀਕਲ ਨਿਯਮਾਂ ਤੇ ਇਸ ਸਬੰਧੀ ਜਾਰੀ ਕੀਤੀ ਐੱਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਆਰ.ਟੀ.ਓ. ਸਿੱਧੂ ਨੇ ਦੱਸਿਆ ਕਿ ਮੋਟਰ ਵਹੀਕਲ ਰੂਲਜ਼, 1989 ਦੇ ਰੂਲ 55-ਏ ਤੋਂ 55ਐੱਚ ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਅਧਿਕਾਰਤ ਸਰਟੀਫਿਕੇਟ ਦੇ ਰਜਿਸਟਰਡ ਵਾਹਨਾਂ ਦਾ ਡੀਲਰ ਨਹੀਂ ਬਣ ਸਕਦਾ। ਡੀਲਰਸ਼ਿਪ ਲਈ ਨਿਰਧਾਰਿਤ ਪੋਰਟਲ ਰਾਹੀਂ ਅਰਜ਼ੀ ਦੇਣੀ ਲਾਜ਼ਮੀ ਹੋਵੇਗੀ ਤੇ ਸਮਰੱਥ ਅਥਾਰਿਟੀ ਤੋਂ ਮਨਜ਼ੂਰੀ ਮਿਲਣ ਉਪਰੰਤ ਹੀ ਅਧਿਕਾਰਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਜਿਸਟਰਡ ਡੀਲਰਾਂ ਲਈ ਆਪਣਾ ਅਧਿਕਾਰਤ ਸਰਟੀਫਿਕੇਟ ਕਾਰੋਬਾਰੀ ਸਥਾਨ ’ਤੇ ਪ੍ਰਮੁੱਖ ਥਾਂ ’ਤੇ ਪ੍ਰਦਰਸ਼ਿਤ ਕਰਨਾ ਵੀ ਲਾਜ਼ਮੀ ਹੋਵੇਗਾ। ਇਸ ਨਾਲ ਵਾਹਨ ਖ਼ਰੀਦਣ ਜਾਂ ਵੇਚਣ ਵਾਲੇ ਲੋਕਾਂ ਨੂੰ ਅਧਿਕਾਰਤ ਡੀਲਰ ਦੀ ਪਛਾਣ ਕਰਨ ਵਿਚ ਸਹੂਲਤ ਮਿਲੇਗੀ ਤੇ ਗੈਰ-ਅਧਿਕਾਰਤ ਤੌਰ ’ਤੇ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲਿਆਂ ’ਤੇ ਵੀ ਸ਼ਿਕੰਜਾ ਕੱਸਿਆ ਜਾ ਸਕੇਗਾ। ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਨਵੇਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤੇ ਸਬੰਧਿਤ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਾਹਨ ਮਾਲਕਾਂ ਤੇ ਖ਼ਰੀਦਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਹਨ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਸਿਰਫ਼ ਅਧਿਕਾਰਤ ਡੀਲਰਾਂ ਨਾਲ ਹੀ ਲੈਣ-ਦੇਣ ਕਰਨ। ਉਨ੍ਹਾਂ ਦੱਸਿਆ ਕਿ ਮੋਟਰ ਵਹੀਕਲ ਨਿਯਮਾਂ ਸਬੰਧੀ ਹੋਰ ਜਾਣਕਾਰੀ ਜਾਂ ਕਿਸੇ ਵੀ ਤਰ੍ਹਾਂ ਦੇ ਸਪਸ਼ਟੀਕਰਨ ਲਈ ਰੀਜ਼ਨਲ ਟਰਾਂਸਪੋਰਟ ਦਫ਼ਤਰ (ਆਰ.ਟੀ.ਓ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।