11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਸਾਲਾਨਾ ਵਰ੍ਹੇਗੰਢ ਮੌਕੇ ਸਿੱਖ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 10 ਸਤੰਬਰ (ਵਰਿੰਦਰ ਮਨਚੰਦਾ)- ਸਿੱਖ ਕੌਮ ਦੇ ਹਰਿਆਵਲ ਦਸਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਾਲਾਨਾ ਵਰ੍ਹੇਗੰਢ 13 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਕੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ। ਇਹ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਦਿੱਤੀ ਗਈ।

ਅਜੀਤ ਡੈਸਕ 11-09-2026
ਮੱਖੂ, 10 ਸਤੰਬਰ (ਵਰਿੰਦਰ ਮਨਚੰਦਾ)- ਸਿੱਖ ਕੌਮ ਦੇ ਹਰਿਆਵਲ ਦਸਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਾਲਾਨਾ ਵਰ੍ਹੇਗੰਢ 13 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਕੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ। ਇਹ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਸ ਸਾਲਾਨਾ ਵਰ੍ਹੇਗੰਢ ਮੌਕੇ ਇਕ ਵੱਡੇ ਜਥੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਨਗੇ। ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ 13 ਸਤੰਬਰ 1943 ਨੂੰ ਲਾਹੌਰ ਦੇ ਮਿੰਟਗੁਮਰੀ ਕਾਲਜ ਵਿਖੇ ਸਥਾਪਿਤ ਹੋਈ ਫੈਡਰੇਸ਼ਨ ਦੇ 83 ਸਾਲ ਇਸ ਦੇ ਸ਼ਾਨਾਮੱਤੇ ਅਤੇ ਸੰਘਰਸ਼ਸ਼ੀਲ ਇਤਿਹਾਸ ਨੂੰ ਦਰਸਾਉਂਦੇ ਹਨ। ਫੈਡਰੇਸ਼ਨ ਨੇ ਆਪਣੇ ਸਫ਼ਰ ਦਰਮਿਆਨ ਕਈ ਉਤਰਾਅ-ਚੜ੍ਹਾਅ ਦੇਖੇ। 19 ਜੁਲਾਈ 1984 ਨੂੰ ਹਿੰਦ ਹਕੂਮਤ ਵਲੋਂ ਫੈਡਰੇਸ਼ਨ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਹਜ਼ਾਰਾਂ ਵਰਕਰਾਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਿਆ। ਪੰਥ ਤੇ ਪੰਜਾਬ ਵਾਸਤੇ ਫੈਡਰੇਸ਼ਨ ਨੇ ਹਮੇਸ਼ਾ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਸ਼ਹੀਦ ਭਾਈ ਅਮਰੀਕ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਆਪਣੀ ਸ਼ਹਾਦਤ ਦਿੱਤੀ। ਫੈਡਰੇਸ਼ਨ ਨੇ ਜਿੱਥੇ ਸਕੂਲਾਂ-ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ਨੂੰ ਲਾਮਬੰਦ ਕੀਤਾ ਉੱਥੇ ਹੀ ਪੰਥਕ ਖੇਤਰ ਵਿਚ ਵੀ ਲਾਮਿਸਾਲ ਯੋਗਦਾਨ ਪਾਇਆ। ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੂਹ ਸਿੱਖ ਨੌਜਵਾਨਾਂ ਤੇ ਪੰਜਾਬੀ ਜਵਾਨੀ ਨੂੰ ਅਪੀਲ ਕੀਤੀ ਹੈ ਕਿ ਉਹ 13 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਤਾਦਾਦ ਵਿਚ ਪਹੁੰਚਣ। ਇਸ ਮੌਕੇ ਜਿੱਥੇ ਸਰਬੱਤ ਦੇ ਭਲੇ ਲਈ ਤੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ ਉੱਥੇ ਹੀ ਪੰਥ ਤੇ ਪੰਜਾਬ ਦੇ ਭਲੇ ਵਾਸਤੇ ਫੈਡਰੇਸ਼ਨ ਦੇ ਭਵਿੱਖੀ ਰਣਨੀਤਿਕ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੰਮ ਕਰਵਾਉਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਦੇ ਦੋਸ਼ ਅਗਲੀ ਖ਼ਬਰ ਨਸ਼ਾ ਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਪੰਜਾਬ ’ਚ ਭਾਜਪਾ ਸਰਕਾਰ ਲਿਆਉਣੀ ਜ਼ਰੂਰੀ - ਰਾਜਵਿੰਦਰ ਕੌਰ ਸਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।