11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗੁਰੂਹਰਸਹਾਏ, 10 ਸਤੰਬਰ (ਕਪਿਲ ਕੰਧਾਰੀ)-ਪੰਜਾਬ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਰਹਿਨੁਮਾਈ ਹੇਠ ਕੰਮ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਜ਼ਿਲ੍ਹਾ ਪ੍ਰਧਾਨ ਡਾ.

ਅਜੀਤ ਡੈਸਕ 11-09-2026
ਗੁਰੂਹਰਸਹਾਏ, 10 ਸਤੰਬਰ (ਕਪਿਲ ਕੰਧਾਰੀ)-ਪੰਜਾਬ ਪ੍ਰਧਾਨ ਡਾ.ਜਸਵਿੰਦਰ ਸਿੰਘ ਕਾਲਖ ਦੀ ਰਹਿਨੁਮਾਈ ਹੇਠ ਕੰਮ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਜ਼ਿਲ੍ਹਾ ਪ੍ਰਧਾਨ ਡਾ.ਨਿਸ਼ਾਨ ਸਿੰਘ ਤੇ ਬਲਾਕ ਪ੍ਰਧਾਨ ਡਾ.ਅਨਵਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਹੁੰਚੇ ਆਗੂਆਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿਚ ਆਏ ਲਗਭਗ ਸਾਢੇ ਚਾਰ ਸਾਲ ਹੋਣ ਵਾਲੇ ਹਨ ਪਰ ਮੈਡੀਕਲ ਪ੍ਰੈਕਟੀਸ਼ਨਰਾਂ ਸਬੰਧੀ ਅਜੇ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਸਬੰਧੀ ਜਲਦ ਨੋਟੀਫ਼ਿਕੇਸ਼ਨ ਜਾਰੀ ਕਰਕੇ ਉਨ੍ਹਾਂ ਨੂੰ ਲੋੜੀਂਦੀ ਟ੍ਰਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਨਿਯਮਾਂ ਅਨੁਸਾਰ ਆਪਣਾ ਕੰਮ ਕਰ ਸਕਣ ਤੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਆਪਣੀ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦਾ ਜਲਦ ਤੋਂ ਜਲਦ ਸਥਾਈ ਹੱਲ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮੈਡੀਕਲ ਪ੍ਰੈਕਟੀਸ਼ਨਰ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜਨਰਲ ਸਕੱਤਰ ਡਾ.ਇਕਬਾਲ ਸਿੰਘ, ਚੇਅਰਮੈਨ ਡਾ.ਗੁਰਚਰਨ ਸਿੰਘ, ਡਾ.ਕਲਵੰਤ ਸਿੰਘ, ਡਾ.ਸੈਰ ਸਿੰਘ, ਡਾ.ਲਵਪ੍ਰੀਤ ਸਿੰਘ, ਡਾ.ਵੀਰ ਸਿੰਘ, ਡਾ.ਹਰਪਾਲ ਸਿੰਘ, ਡਾ.ਗੁਰਤੇਜ ਸਿੰਘ, ਡਾ.ਹਰਜੀਤ ਸਿੰਘ, ਡਾ.ਰਣਜੀਤ ਸਿੰਘ, ਡਾ.ਰੂਪ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਆਏ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਮੱਲਾਂਵਾਲਾ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਪੰਚਾਇਤ ਨੇ ਵਿੱਢੀ ਵਿਸ਼ੇਸ਼ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।