ਬਾਬਾ ਫਰੀਦ ਗਰੁੱਪ ਵਲੋਂ ਅਮਬਰੋਜ਼ੀਅਲ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਸਨਮਾਨਿਤ
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ੀਰਾ ਦੇ ਆਵਾਨ ਰੋਡ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਤੇ ਫ਼ਾਊਂਡੇਸ਼ਨਲ ਸਟੇਜ ਕੋਆਰਡੀਨੇਟਰ ਸ੍ਰੀਮਤੀ ਰੀਨਾ ਠਾਕੁਰ ਨੂੰ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਇਹ ਸਨਮਾਨ ਬਾਬਾ ਫ਼ਰੀਦ ਗਰੁੱਪ ਵਿਖੇ ਉੱਚ ਸਿੱਖਿਆ ਹਾਸਲ ਕਰ ਰਹੇ ਐਮਬਰੋਜ਼ੀਅਲ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮੁੱਖ ਰੱਖ ਕੇ ਦਿੱਤਾ ਗਿਆ ਹੈ।
ਅਜੀਤ ਡੈਸਕ
11-09-2026