11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਕਿਯੂ (ਏਕਤਾ) ਮਾਲਵਾ ਹੀਰਕੇ ਦੀ ਅਗਵਾਈ ’ਚ ਇਲਾਕਾ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 10 ਸਤੰਬਰ (ਕੁਲਬੀਰ ਸਿੰਘ ਸੋਢੀ)- ਐੱਫ. ਐੱਫ.

ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਉਣ ਸਬੰਧੀ ਡੀ.ਸੀ. ਨੂੰ ਮੰਗ ਪੱਤਰ ਦੇਣ ਸਮੇਂ ਭਾਕਿਯੂ (ਏਕਤਾ) ਮਾਲਵਾ ਹੀਰਕੇ ਦੇ ਆਗੂ ਤੇ ਇਲਾਕਾ ਨਿਵਾਸੀ। ਅਜੀਤ ਤਸਵੀਰ 11-09-2026
ਫ਼ਿਰੋਜ਼ਪੁਰ, 10 ਸਤੰਬਰ (ਕੁਲਬੀਰ ਸਿੰਘ ਸੋਢੀ)- ਐੱਫ.ਐੱਫ. ਰੋਡ ਜੰਗਾਂ ਵਾਲਾ ਮੋੜ ਤੋਂ ਵਾਇਆ ਫੁੱਲਰਵੰਨ, ਬਸਤੀ ਮੁਹੰਮਦ ਸ਼ਾਹ ਵਾਲੀ, ਬਸਤੀ ਨੱਥੇ ਸ਼ਾਹ, ਭਾਵੜਾ ਤੇ ਮਹਿਮਾ ਆਦਿ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕਾ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਹੀਰਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਆਗੂਆਂ ਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਦੇ ਕੇ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿਚ ਦੱਸਿਆ ਗਿਆ ਕਿ ਉਕਤ ਸੜਕ ਦੀ ਮੁਰੰਮਤ ਲਈ ਕਰੀਬ 8 ਮਹੀਨੇ ਪਹਿਲਾਂ ਮੋਟਾ ਪੱਥਰ ਪਾਇਆ ਗਿਆ ਸੀ ਪਰ ਇਸ ਤੋਂ ਬਾਅਦ ਸੜਕ ’ਤੇ ਪ੍ਰੀਮਿਕਸ, ਲੁੱਕ, ਕਰੈਸ਼ਰ ਜਾਂ ਹੋਰ ਲੋੜੀਂਦਾ ਮਟੀਰੀਅਲ ਨਹੀਂ ਪਾਇਆ ਗਿਆ। ਉਨ੍ਹਾਂ ਦਸਿਆ ਕਿ ਲੰਮਾ ਸਮਾਂ ਬੀਤ ਜਾਣ ਕਾਰਨ ਪੱਥਰ ਵੀ ਨਾਲ ਲੱਗਦੀਆਂ ਜ਼ਮੀਨਾਂ ਵਿਚ ਖਿਸਕਦਾ ਜਾ ਰਿਹਾ ਹੈ ਤੇ ਸੜਕ ਮੁੜ ਬੇਹੱਦ ਖਸਤਾ ਹਾਲਤ ਵਿਚ ਪਹੁੰਚ ਗਈ ਹੈ। ਇਲਾਕਾ ਵਾਸੀਆਂ ਅਨੁਸਾਰ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ, ਸਕੂਲ-ਕਾਲਜ ਦੇ ਵਿਦਿਆਰਥੀਆਂ ਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੜਕ ’ਤੇ ਵਾਹਨਾਂ ਦੇ ਨੁਕਸਾਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਇਲਾਕਾ ਵਾਸੀਆਂ ਨੇ ਕਿਹਾ ਗਿਆ ਕਿ ਉਕਤ ਲਿੰਕ ਸੜਕ ਨਾਲ ਅਨਾਜ ਮੰਡੀਆਂ ਵੀ ਜੁੜੀਆਂ ਹੋਈਆਂ ਹਨ ਤੇ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਫਸਲ ਦੀ ਵੱਡੇ ਪੱਧਰ ’ਤੇ ਆਮਦ ਹੋਣੀ ਹੈ। ਜੇਕਰ ਸੜਕ ਦਾ ਕੰਮ ਜਲਦ ਮੁਕੰਮਲ ਨਾ ਕੀਤਾ ਗਿਆ ਤਾਂ ਫਸਲ ਦੀ ਢੋਆ-ਢੁਆਈ ਦੌਰਾਨ ਕਿਸਾਨਾਂ ਤੇ ਵਾਹਨ ਚਾਲਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਹ ਸਬੰਧਤ ਠੇਕੇਦਾਰ ਨੂੰ ਕਈ ਵਾਰ ਮਿਲ ਕੇ ਸੜਕ ਦਾ ਕੰਮ ਮੁਕੰਮਲ ਕਰਨ ਦੀ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਹੀਰਕੇ ਤੇ ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਸਬੰਧਤ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕਰਕੇ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਇਆ ਜਾਵੇ। ਇਸ ਮੌਕੇ ਭਾਕਿਯੂ (ਏਕਤਾ) ਮਾਲਵਾ ਹੀਰਕੇ ਪ੍ਰਕਾਸ਼ ਸਿੰਘ, ਸ਼ੁਬੇਗ ਸਿੰਘ, ਸੁਖਬੀਰ ਸਿੰਘ ,ਕਿਸ਼ਨ ਲਾਲ ਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੇਸ਼ੇਵਰ ਵਿਕਾਸ ਨੂੰ ਮਜ਼ਬੂਤ ਕਰਨ ਲਈ ਫ਼ਿਰੋਜ਼ਪੁਰ ਵਿਚ ‘ਦਿ ਟੀਚਰ ਐਪ’ ਪ੍ਰੋਗਰਾਮ ਦੀ ਸ਼ੁਰੂਆਤ ਕਰੀਬ 100 ਅਧਿਆਪਕਾਂ ਅਤੇ ਸਿ... ਅਗਲੀ ਖ਼ਬਰ ਆਸ਼ੂ ਬੰਗੜ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕਾਂਗਰਸ ਹਲਕਾ ਇੰਚਾਰਜ ਨੇ ਐੱਸ.ਐੱਸ.ਪੀ. ਫਿਰੋਜ਼ਪੁਰ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।