12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਫਿਰੋਜ਼ਪੁਰ ’ਚ ਬੈਂਕਾਂ ਦੇ ਅਧਿਕਾਰੀਆਂ ਤੇ

ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਦੇਸ਼-ਵਿਆਪੀ ਹੜਤਾਲ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਸਰਕਾਰ ਵਲੋਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

ਅਜੀਤ ਡੈਸਕ 12-09-2026
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅੱਜ ਦੇਸ਼-ਵਿਆਪੀ ਹੜਤਾਲ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਸਰਕਾਰ ਵਲੋਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਤੁਰੰਤ ਲਾਗੂ ਕੀਤੀ ਜਾਵੇ ਤੇ ਇਸ ਸਬੰਧੀ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਜਾਵੇ। ਇਸ ਤੋਂ ਇਲਾਵਾ ਸਰਕਾਰ ਵਲੋਂ ਲਾਗੂ ਕੀਤੀ ਗਈ ਪਰਫਾਰਮੈਂਸ ਲਿੰਕਡ ਇਨਸੈਨਟਿਵ ਸਕੀਮ ਵਿਚ ਯੂਨੀਅਨਾਂ ਨਾਲ ਦੋ-ਪੱਖੀ ਵਿਚਾਰ-ਵਟਾਂਦਰੇ ਰਾਹੀਂ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਬੈਂਕਿੰਗ ਖੇਤਰ ਨਾਲ ਸਬੰਧਤ ਬਾਕੀ ਰਹਿੰਦੇ ਸਾਰੇ ਮੁੱਦਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਦੇ ਨਾਲ ਹੀ ਬੈਂਕ ਪੈਨਸ਼ਨ ਪ੍ਰਕਿਰਿਆ ਨੂੰ ਸੋਧਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਠੋਸ ਫੈਸਲਾ ਨਾ ਲਏ ਜਾਣ ਕਾਰਨ ਰੋਸ ਵਧਦਾ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਸਬੰਧਤ ਵਿਭਾਗਾਂ ਵਲੋਂ ਇਨ੍ਹਾਂ ਮੰਗਾਂ ’ਤੇ ਜਲਦ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਅਗਲੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 28, 29 ਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ ਜਦਕਿ 26 ਅਕਤੂਬਰ 2026 ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਇਸ ਮੌਕੇ ਪ੍ਰਵੀਨ ਤਲਵਾਰ, ਪ੍ਰੇਮ ਸ਼ਰਮਾ, ਅਸ਼ੋਕ ਯਾਦਵ, ਸੁਖਪਾਲ ਸਿੰਘ, ਰੋਹਿਤ ਧਵਨ, ਮਨਪ੍ਰੀਤ ਸਿੰਘ, ਜਗਮੋਹਨ ਸਿੰਘ, ਪ੍ਰਦੀਪ ਕੱਕੜ, ਨਿਖਿਲ ਗਰਗ, ਪ੍ਰਿਥਵੀਰਾਜ, ਨਵੀਨ ਸੇਤੀਆ, ਵੈਭਵ ਅਰੋੜਾ, ਗੁਰਲਾਲ ਸਿੰਘ, ਬੱਲੀ ਬਾਦਲ, ਵਰਿੰਦਰ ਕੁਮਾਰ, ਵਿਸ਼ਾਲ, ਜੁਗਰਾਜ ਸਿੰਘ, ਨਿਰੰਜਨ ਸਿੰਘ, ਚੇਤਨ, ਜਤਿੰਦਰ ਸਿੰਘ, ਸੁਖਦੀਪ ਕੌਰ, ਨੀਤੀ ਗੁਪਤਾ, ਸ਼ਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਬੈਂਕ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬੈਂਕ ਕਰਮਚਾਰੀਆਂ ਦੀ ਦੇਸ਼ ਵਿਆਪੀ ਹੜਤਾਲ ਦੇ ਚੱਲਦਿਆਂ ਸਰਕਾਰੀ ਬੈਂਕ ਰਹੇ ਬੰਦ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਪਿੰਡ ਬਜੀਦਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।