ਹੈਰੋਇਨ ਸਮੇਤ ਵਿਅਕਤੀ ਕਾਬੂ
ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਨੌਜਵਾਨ ਦਿਖਾਈ ਦਿੱਤਾ ਜੋ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
12-09-2026