ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 24 ਨੂੰ ਸਤੌਜ ਵਿਖੇ ਪ੍ਰਦਰਸ਼ਨ ਦਾ ਐਲਾਨ
ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਹੱਕਾਂ ਦੀ ਪ੍ਰਾਪਤੀ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਲਈ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਵਲੋਂ ਅਪੀਲ ਕੀਤੀ ਗਈ ਹੈ ਕਿ 24 ਸਤੰਬਰ ਨੂੰ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਉਜਾਗਰ ਕੀਤਾ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਯੂਨੀਅਨ ਦੇ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਕਈ ਅਹਿਮ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ ਪਰ ਅਜੇ ਤੱਕ ਇਨ੍ਹਾਂ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
12-09-2026