12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਾਤਾਵਰਨ ਤੇ ਸਿਹਤ ’ਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਮੱਖੂ, 11 ਸਤੰਬਰ (ਵਰਿੰਦਰ ਮਨਚੰਦਾ)- ਸਰਕਾਰ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਸਮੇਂ-ਸਮੇਂ ’ਤੇ ਪਾਬੰਦੀਆਂ ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਮੱਖੂ ਸ਼ਹਿਰ ਦੇ ਬਾਜ਼ਾਰਾਂ ’ਚ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਦੇਖ ਕੇ ਇਨ੍ਹਾਂ ਮੁਹਿੰਮਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਾਤਾਵਰਨ ਪ੍ਰੇਮੀਆਂ ਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਸਿੰਗਲ-ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾਉਣ ਦੇ ਬਾਵਜੂਦ ਬੈਨ ਕੀਤੇ ਗਏ ਲਿਫ਼ਾਫ਼ੇ ਅਜੇ ਵੀ ਬਾਜ਼ਾਰਾਂ ਵਿਚ ਖੁੱਲ੍ਹੇਆਮ ਵਿਕ ਰਹੇ ਹਨ ਤੇ ਵਰਤੇ ਜਾ ਰਹੇ ਹਨ।

ਕੂੜੇ ਦੇ ਢੇਰਾਂ ’ਚ ਪਏ ਪਲਾਸਟਿਕ ਦੇ ਲਿਫ਼ਾਫ਼ੇ। ਤਸਵੀਰ-ਵਰਿੰਦਰ ਮਨਚੰਦਾ 12-09-2026
ਮੱਖੂ, 11 ਸਤੰਬਰ (ਵਰਿੰਦਰ ਮਨਚੰਦਾ)- ਸਰਕਾਰ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਸਮੇਂ-ਸਮੇਂ ’ਤੇ ਪਾਬੰਦੀਆਂ ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਮੱਖੂ ਸ਼ਹਿਰ ਦੇ ਬਾਜ਼ਾਰਾਂ ’ਚ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਦੇਖ ਕੇ ਇਨ੍ਹਾਂ ਮੁਹਿੰਮਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਾਤਾਵਰਨ ਪ੍ਰੇਮੀਆਂ ਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਸਿੰਗਲ-ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾਉਣ ਦੇ ਬਾਵਜੂਦ ਬੈਨ ਕੀਤੇ ਗਏ ਲਿਫ਼ਾਫ਼ੇ ਅਜੇ ਵੀ ਬਾਜ਼ਾਰਾਂ ਵਿਚ ਖੁੱਲ੍ਹੇਆਮ ਵਿਕ ਰਹੇ ਹਨ ਤੇ ਵਰਤੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗੇ ਗੰਦਗੀ ਦੇ ਢੇਰਾਂ ’ਚ ਪਲਾਸਟਿਕ ਦੇ ਲਿਫ਼ਾਫ਼ੇ ਦੀ ਮਾਤਰਾ ਜ਼ਿਆਦਾ ਨਜ਼ਰ ਆ ਰਹੀ ਹੈ ਜਿਸ ਦੇ ਚੱਲਦਿਆਂ ਇਹ ਲਿਫ਼ਾਫ਼ੇ ਹਵਾ ਨਾਲ ਉੱਡ ਕੇ ਗਲੀਆਂ, ਖਾਲੀ ਪਲਾਟਾਂ, ਨਾਲੀਆਂ ਤੇ ਸੜਕਾਂ ਦੇ ਕਿਨਾਰਿਆਂ ਤੱਕ ਪਹੁੰਚ ਜਾਂਦੇ ਹਨ। ਇਸ ਤੋਂ ਇਲਾਵਾ ਗੰਦਗੀ ਦੇ ਢੇਰਾਂ ਵਿਚ ਪਏ ਪਲਾਸਟਿਕ ਦੇ ਲਿਫ਼ਾਫ਼ੇ ਆਵਾਰਾ ਪਸ਼ੂਆਂ ਲਈ ਵੀ ਖ਼ਤਰਾ ਬਣਦੇ ਹਨ ਕਿਉਂਕਿ ਪਸ਼ੂ ਖਾਣ-ਪੀਣ ਵਾਲੇ ਕੂੜੇ ਦੇ ਨਾਲ ਇਹ ਲਿਫ਼ਾਫ਼ੇ ਵੀ ਨਿਗਲ ਸਕਦੇ ਹਨ। ਇਨ੍ਹਾਂ ਲਿਫ਼ਾਫ਼ਿਆਂ ਦੀ ਬੇਤਹਾਸ਼ਾ ਵਰਤੋਂ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵਾਤਾਵਰਨ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਜੇਕਰ ਪਲਾਸਟਿਕ ਕੂੜੇ ਨੂੰ ਢੰਗ ਨਾਲ ਇਕੱਠਾ ਤੇ ਨਿਪਟਾਰਾ ਨਾ ਕੀਤਾ ਜਾਵੇ ਤਾਂ ਇਹ ਲੰਬੇ ਸਮੇਂ ਤੱਕ ਵਾਤਾਵਰਨ ਵਿਚ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਨੇ ਸਰਕਾਰ ਤੇ ਸਬੰਧਿਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਅਤੇ ਦੁਕਾਨਦਾਰਾਂ ਨੂੰ ਕੱਪੜੇ, ਜੂਟ ਜਾਂ ਕਾਗ਼ਜ਼ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਤੇ ਇਹ ਸਸਤੀਆਂ ਦਰਾਂ ’ਤੇ ਉਪਲਬਧ ਕਰਵਾਏ ਜਾਣ, ਲੋਕਾਂ ਨੂੰ ਵਾਤਾਵਰਨ ਤੇ ਸਿਹਤ ’ਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ (ਜਿਵੇਂ ਕਿ ਨਾਲੀਆਂ ਦਾ ਬੰਦ ਹੋਣਾ ਤੇ ਪਸ਼ੂਆਂ ਵਲੋਂ ਇਸ ਨੂੰ ਖਾਣਾ) ਬਾਰੇ ਜਾਗਰੂਕ ਕੀਤਾ ਜਾਵੇ। ਸ਼ਹਿਰ ਵਾਸੀਆਂ ਨੇ ਇਹ ਵੀ ਮੰਗ ਕੀਤੀ ਕਿ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਰੁੱਧ ਸਿਰਫ਼ ਕਾਗ਼ਜ਼ੀ ਕਾਰਵਾਈ ਕਰਨ ਦੀ ਬਜਾਏ ਬਾਜ਼ਾਰਾਂ ’ਚ ਨਿਯਮਤ ਚੈਕਿੰਗ ਕੀਤੀ ਜਾਵੇ ਤੇ ਜਿਹੜੇ ਦੁਕਾਨਦਾਰ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਜਾਂ ਵਿੱਕਰੀ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤੇ ਜੁਰਮਾਨੇ ਆਦਿ ਦੀ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀ ਇਤਿਹਾਸਕ ਜਿੱਤ ਲਈ ਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ- ਸੰਧੂ/ਬੰਡਾਲਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ੀਰਾ ਦੀ ਮਹੀਨੇਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।