ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਦੇਣ ਦੇ ਸਰਕਾਰੀ ਦਾਅਵੇ ਖੋਖਲੇ- ਸੰਧੂ
ਮੱਲਾਂਵਾਲਾ, 14 ਸਤੰਬਰ (ਬਲਬੀਰ ਸਿੰਘ ਜੋਸਨ)- ਸੂਬਾ ਸਰਕਾਰ ਵਲੋਂ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ’ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਲਕੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਸੰਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਸਰਕਾਰ ਦੇ ਇਨ੍ਹਾਂ ਦਾਅਵਿਆਂ ਤੋਂ ਵੱਖਰੇ ਨਜ਼ਰ ਆ ਰਹੇ ਹਨ।
ਜ
ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ ਸੰਧੂ। ਤਸਵੀਰ-ਬਲਬੀਰ ਸਿੰਘ ਜੋਸਨ
15-09-2026
ਮੱਲਾਂਵਾਲਾ, 14 ਸਤੰਬਰ (ਬਲਬੀਰ ਸਿੰਘ ਜੋਸਨ)- ਸੂਬਾ ਸਰਕਾਰ ਵਲੋਂ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ’ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਲਕੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਸੰਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਸਰਕਾਰ ਦੇ ਇਨ੍ਹਾਂ ਦਾਅਵਿਆਂ ਤੋਂ ਵੱਖਰੇ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਖੇਤੀਬਾੜੀ ਲਈ ਬਿਜਲੀ ਸਪਲਾਈ ਸਿਰਫ਼ ਦੋ ਤੋਂ ਤਿੰਨ ਘੰਟੇ ਹੀ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਿਸਰਨ ਦੇ ਪੜਾਅ ’ਤੇ ਹੈ ਅਤੇ ਇਸ ਦੌਰਾਨ ਫ਼ਸਲ ਨੂੰ ਲੋੜੀਂਦੇ ਪਾਣੀ ਦੀ ਬੇਹੱਦ ਜ਼ਰੂਰਤ ਹੁੰਦੀ ਹੈ। ਜੇਕਰ ਬਿਜਲੀ ਸਪਲਾਈ ਵਿਚ ਇਸੇ ਤਰ੍ਹਾਂ ਕਮੀ ਜਾਰੀ ਰਹੀ ਤਾਂ ਇਸ ਦਾ ਸਿੱਧਾ ਅਸਰ ਝੋਨੇ ਦੇ ਝਾੜ ਅਤੇ ਦਾਣੇ ਦੀ ਗੁਣਵੱਤਾ ’ਤੇ ਪੈ ਸਕਦਾ ਹੈ। ਸੰਧੂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀਬਾੜੀ ਲਈ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਕਰਨਾ ਚਾਹੀਦਾ ਹੈ।