ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ
ਫ਼ਿਰੋਜ਼ਪੁਰ, 14 ਸਤੰਬਰ (ਕੁਲਬੀਰ ਸਿੰਘ ਸੋਢੀ) ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਆਂਗਨਵਾੜੀ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ ਰੱਦ ਕਰਨ ਤੇ ਭਵਿੱਖ ਵਿਚ ਵੀ ਇਸ ਕੰਮ ਲਈ ਡਿਊਟੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸ਼ੀਲਾ ਰਾਣੀ ਦੀ ਅਗਵਾਈ ਹੇਠ ਦਿੱਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦੇਣ ਸਮੇਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰ
15-09-2026