16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰ ਰਿਹਾ ਮੁਲਜ਼ਮ ਕਾਬੂ, 2 ਗ੍ਰਾਮ ਹੈਰੋਇਨ ਅਤੇ ਸਹਾਇਕ ਸਮੱਗਰੀ ਬਰਾਮਦ

ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ ਪੀਣ ਦੀ ਤਿਆਰੀ ਕਰ ਰਹੇ ਇਕ ਮੁਲਜ਼ਮ ਨੂੰ 2 ਗ੍ਰਾਮ ਹੈਰੋਇਨ ਅਤੇ ਸਹਾਇਕ ਸਮਗਰੀ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 16-09-2026
ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਹੈਰੋਇਨ ਪੀਣ ਦੀ ਤਿਆਰੀ ਕਰ ਰਹੇ ਇਕ ਮੁਲਜ਼ਮ ਨੂੰ 2 ਗ੍ਰਾਮ ਹੈਰੋਇਨ ਅਤੇ ਸਹਾਇਕ ਸਮਗਰੀ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਗਸ਼ਤ ’ਤੇ ਸਨ। ਇਸ ਦੌਰਾਨ ਮਿਲੀ ਮੁਖ਼ਬਰੀ ਦੇ ਆਧਾਰ ’ਤੇ ਪਿੰਡ ਬਾਰੇ ਕੇ ਤੋਂ ਬੰਨ੍ਹ ਵੱਲ ਜਾਂਦੇ ਕੱਚੇ ਰਸਤੇ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਇੱਥੇ ਜਸਵਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਕਿਸ਼ਨ ਸਿੰਘ ਵਾਸੀ ਪਿੰਡ ਹਬੀਬ ਵਾਲਾ ਨੂੰ ਕਾਬੂ ਕੀਤਾ। ਪੁਲਿਸ ਮੁਤਾਬਿਕ ਮੁਲਜ਼ਮ ਮੌਕੇ ’ਤੇ ਹੈਰੋਇਨ ਦਾ ਸੇਵਨ ਕਰਨ ਦੀ ਤਿਆਰੀ ਵਿਚ ਸੀ। ਤਲਾਸ਼ੀ ਦੌਰਾਨ ਉਸ ਕੋਲੋਂ 2 ਗ੍ਰਾਮ ਹੈਰੋਇਨ, ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਧਾਰਾ 21/27/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਤੋਂ ਤੰਗ ਲੋਕਾਂ ਦੀ ਆਵਾਜ਼ ਬਣ ਕੇ ਅੱਜ ਸੜਕ ’ਤੇ ਉਤਰੇਗਾ ਸ਼੍ਰੋਮਣੀ ਅਕਾਲੀ ਦਲ ਅਗਲੀ ਖ਼ਬਰ ਚਰਨਜੀਤ ਸਿੰਘ ਜੋਸਨ ਨੇ ਐਡੀਸ਼ਨਲ ਐਸ.ਡੀ.ਓ ਫ਼ਿਰੋਜ਼ਸ਼ਾਹ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।