16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਲੰਮੇ ਬਿਜਲੀ ਕੱਟਾਂ ਤੋਂ ਤੰਗ ਲੋਕਾਂ ਦੀ ਆਵਾਜ਼ ਬਣ ਕੇ ਅੱਜ ਸੜਕ ’ਤੇ ਉਤਰੇਗਾ ਸ਼੍ਰੋਮਣੀ ਅਕਾਲੀ ਦਲ

ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਬਿਜਲੀ ਸਪਲਾਈ ਦੇ ਮੰਦੇ ਹਾਲ ਅਤੇ ਲੰਮੇ ਬਿਜਲੀ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ 16 ਸਤੰਬਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ, ਹਾਊਸਿੰਗ ਬੋਰਡ ਕਲੋਨੀ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।

ਅਜੀਤ ਡੈਸਕ 16-09-2026
ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਬਿਜਲੀ ਸਪਲਾਈ ਦੇ ਮੰਦੇ ਹਾਲ ਅਤੇ ਲੰਮੇ ਬਿਜਲੀ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ 16 ਸਤੰਬਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ, ਹਾਊਸਿੰਗ ਬੋਰਡ ਕਲੋਨੀ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਹਿਰੀ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਅੱਜ ਹਲਕੇ ਦੇ ਪ੍ਰਮੁੱਖ ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ 16 ਸਤੰਬਰ ਨੂੰ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਕਾਰਨ ਘਰੇਲੂ ਖਪਤਕਾਰਾਂ, ਵਪਾਰੀਆਂ ਅਤੇ ਕਿਸਾਨਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਅਕਾਲੀ ਦਲ ਵਲੋਂ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਲੰਮੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਪੰਜਾਬ ਦੇ ਬਿਜਲੀ ਸੰਕਟ ਦਾ ਢੁੱਕਵਾਂ ਹੱਲ ਕੀਤਾ ਜਾਵੇ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 16 ਸਤੰਬਰ ਨੂੰ ਸਵੇਰੇ 11 ਵਜੇ ਬਿਜਲੀ ਦਫ਼ਤਰ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਰੋਸ ਧਰਨੇ ਨੂੰ ਸਫਲ ਬਣਾਉਣ। ਧਰਨੇ ਦੌਰਾਨ ਲੰਮੇ ਬਿਜਲੀ ਕੱਟ ਬੰਦ ਕਰੋ, ਕਿਸਾਨਾਂ ਤੇ ਆਮ ਲੋਕਾਂ ਨੂੰ ਰਾਹਤ ਦਿਓ ਅਤੇ ਪੰਜਾਬ ਦੇ ਬਿਜਲੀ ਸੰਕਟ ਦਾ ਹੱਲ ਕਰੋ ਵਰਗੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਕੋਲੋਂ 51.88 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ ਅਗਲੀ ਖ਼ਬਰ ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰ ਰਿਹਾ ਮੁਲਜ਼ਮ ਕਾਬੂ, 2 ਗ੍ਰਾਮ ਹੈਰੋਇਨ ਅਤੇ ਸਹਾਇਕ ਸਮੱਗਰੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।